menu-icon
Punjabi Story Line
  • Home
  • News
  • Punjab
  • ਹਨੀ ਸਿੰਘ ਨੂੰ ਵੱਡੀ ਰਾਹਤ, ਸਰਕਾਰ ਵਲੋਂ ਐਫ.ਆਈ.ਆਰ. ਰੱਦ ਕਰਨ ਦੀ ਤਿਆਰੀ

ਹਨੀ ਸਿੰਘ ਨੂੰ ਵੱਡੀ ਰਾਹਤ, ਸਰਕਾਰ ਵਲੋਂ ਐਫ.ਆਈ.ਆਰ. ਰੱਦ ਕਰਨ ਦੀ ਤਿਆਰੀ

ਹਨੀ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਕੋਰਟ ਵਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਹੁਣ ਹਰਕਤ ਵਿੱਚ ਆਈ ਪੰਜਾਬ ਸਰਕਾਰ ਨੇ ਮਾਮਲਾ ਖਤਮ ਕਰਨ ਦੀ ਤਿਆਰੀ ਕਰ ਲਈ ਹੈ।

Date Updated Last Updated : 05 December 2023, 12:09 PM IST
Share:

ਮਸ਼ਹੂਰ ਗਾਇਕ ਤੇ ਰੈਪਰ ਹਨੀ ਸਿੰਘ ਤੇ ਦਰਜ਼ ਕੀਤੀ ਗਈ ਐਫ.ਆਈ.ਆਰ. ਜ਼ਲਦ ਹੀ ਰੱਦ ਕੀਤੀ ਜਾਵੇਗੀ। ਪੰਜਾਬ ਪੁਲਿਸ ਨੇ ਰਿਪੋਰਟ ਵੀ ਤਿਆਰ ਕਰ ਲਈ ਹੈ। ਪੰਜਾਬ ਸਰਕਾਰ ਵਲੋਂ ਗਾਇਕ ਨੂੰ ਇਹ ਰਾਹਤ ਦਿੱਤੀ ਗਈ ਹੈ। ਤਿਆਰ ਕੀਤੀ ਜਾ ਰਹੀ ਰਿਪੋਰਟ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਹਨੀ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਕੋਰਟ ਵਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਹੁਣ ਹਰਕਤ ਵਿੱਚ ਆਈ ਪੰਜਾਬ ਸਰਕਾਰ ਨੇ ਮਾਮਲਾ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਆਲਾ ਅਧਿਕਾਰੀਆਂ ਵਲੋਂ ਰਿਪੋਰਟ ਨੂੰ ਮੰਜ਼ੂਰੀ ਦੇਣ ਤੋਂ ਬਾਅਦ ਇਸ ਨੂੰ ਕੋਰਟ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਹਨੀ ਸਿੰਘ ਦੇ ਗੀਤ 'ਮੈਂ ਹੂੰ ਬਲਾਤਕਾਰੀ' ਨੂੰ ਲੈ ਕੇ ਹਨੀ ਸਿੰਘ ਖਿਲਾਫ ਨਵਾਂਸ਼ਹਿਰ 'ਚ ਦਰਜ FIR ਨੂੰ ਰੱਦ ਕੀਤਾ ਜਾਵੇਗਾ। 

ਕਰੀਬ 10 ਸਾਲਾਂ ਤੱਕ ਲਟਕਦਾ ਰਿਹਾ ਮਾਮਲਾ

ਸਮਾਜ ਸੇਵੀ ਪਰਵਿੰਦਰ ਸਿੰਘ ਨੇ ਹਨੀ ਸਿੰਘ ਖਿਲਾਫ ਅਸ਼ਲੀਲਤਾ ਫੈਲਾਉਣ ਦੇ ਦੋਸ਼ 'ਚ ਨਵਾਂਸ਼ਹਿਰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਇਹ ਮਾਮਲਾ ਕਰੀਬ 10 ਸਾਲਾਂ ਤੱਕ ਲਟਕਦਾ ਰਿਹਾ। ਹੁਣ ਹਨੀ ਸਿੰਘ ਨੇ ਆਪਣੀ ਪਟੀਸ਼ਨ 'ਚ ਲਿਖਿਆ ਹੈ ਕਿ ਉਨ੍ਹਾਂ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਇਸ ਗੀਤ ਨੂੰ ਕਿਸੇ ਨੇ ਫਰਜ਼ੀ ਅਕਾਊਂਟ ਦੀ ਵਰਤੋਂ ਕਰਕੇ ਪੋਸਟ ਕੀਤਾ ਹੈ। ਹਾਈਕੋਰਟ ਨੇ ਸੁਣਵਾਈ ਸ਼ੁਰੂ ਕਰਦਿਆਂ ਇਸ ਗੀਤ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਹੈ। ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਫੋਰੈਂਸਿਕ ਰਿਪੋਰਟ ਤੋਂ ਬਿਨਾਂ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਜਦਕਿ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਫੋਰੈਂਸਿਕ ਸਾਇੰਸ ਲੈਬ ਆਪਣੀ ਰਿਪੋਰਟ ਤਿਆਰ ਕਰ ਰਹੀ ਹੈ। ਪਰ ਕੱਲ੍ਹ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਇਸ ਸ਼ਿਕਾਇਤ 'ਤੇ ਕੈਂਸਲੇਸ਼ਨ ਰਿਪੋਰਟ ਤਿਆਰ ਕਰੇਗੀ।

Recent News