menu-icon
Punjabi Story Line
  • Home
  • News
  • Punjab
  • Police ਹੱਥ ਲੱਗੀ ਵੱਡੀ ਸਫਲਤਾ,ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Police ਹੱਥ ਲੱਗੀ ਵੱਡੀ ਸਫਲਤਾ,ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਇਸ ਸਾਰੀ ਕਾਰਵਾਈ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 27 ਜਨਵਰੀ 2024 ਨੂੰ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਅਧੀਨ ਐਫਆਈਆਰ 19 ਦਰਜ ਕੀਤੀ ਗਈ ਸੀ ਅਤੇ 1 ਫਰਵਰੀ 2024 ਨੂੰ ਸੁਲਤਾਨਵਿੰਡ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਅਧੀਨ ਐਫਆਈਆਰ 7 ਦਰਜ ਕੀਤੀ ਗਈ ਸੀ।

Date Updated Last Updated : 10 February 2024, 08:50 AM IST
Share:

Punjab News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ 7 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿੰਨਾਂ ਕੋਲੋਂ 10 ਪਿਸਤੌਲ,10 ਮੈਗਜ਼ੀਨ,ਇਕ ਰਾਈਫਲ ਅਤੇ 15 ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਕਾਰ ਵੀ ਬਰਾਮਦ ਕੀਤੀ ਹੈ।

ਇਹ ਜਾਣਕਾਰੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਸ਼ਾਮੀਂ ਪੁਲਿਸ ਲਾਈਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਸੀਪੀ ਭੁੱਲਰ ਨੇ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਚਿੱਲਰ ਵਾਸੀ ਗੁਰੂ ਕੀ ਵਡਾਲੀ, ਕਰਨਦੀਪ ਸਿੰਘ ਉਰਫ਼ ਕਰਨਜੀਤ ਉਰਫ਼ ਧਾਨੀ ਦੋਵੇਂ ਅਸਲੀ ਭਰਾ, ਸ਼ਰਨਜੀਤ ਸਿੰਘ ਉਰਫ਼ ਸੰਨੀ ਵਾਸੀ ਪਿੰਡ ਬਹਲਾ ਤਰਨਤਾਰਨ, ਦੀਪਕ ਕੁਮਾਰ ਵਾਸੀ ਚੋਹਲਾ ਸਾਹਿਬ ਉਰਫ ਦੀਪੂ,ਸੰਦੀਪ ਸਿੰਘ ਉਰਫ ਕਾਕਾ ਵਾਸੀ ਅੰਮ੍ਰਿਤਸਰ, ਨਰਿੰਦਰ ਸਿੰਘ ਉਰਫ ਸੋਨੂੰ ਵਾਸੀ ਪਿੰਡ ਹੋਠੀਆਂ ਤਰਨਤਾਰਨ ਵਜੋਂ ਹੋਈ ਹੈ।

ਪੁੱਛਗਿੱਛ ਦੌਰਾਨ ਹੋਇਆਲ ਖੁਲਾਸਾ

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਆਸਟ੍ਰੇਲੀਆ 'ਚ ਰਹਿਣ ਵਾਲੇ ਰਿਤਿਕ ਰੈਲੀ ਅਤੇ ਜੇਲ 'ਚ ਬੰਦ ਕੁਨਾਲ ਮਹਾਜਨ ਦੇ ਨਿਰਦੇਸ਼ਾਂ 'ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਅਪਰਾਧੀਆਂ ਨੂੰ ਸਪਲਾਈ ਕਰਦੇ ਸਨ। ਇਸ ਪੂਰੇ ਮਾਮਲੇ ਵਿੱਚ ਇੱਕ ਅਮਰੀਕੀ ਹੈਂਡਲਰ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦੇ ਮੈਂਬਰ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਪਲਾਈ ਕਰਨ ਜਾ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਕਾਰਵਾਈ ਕਰਦੇ ਹੋਏ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ ਪਿਸਤੌਲ, 10 ਮੈਗਜ਼ੀਨ, 15 ਕਾਰਤੂਸ, ਇੱਕ 12 ਬੋਰ ਦੀ ਡਬਲ ਬੈਰਲ ਰਾਈਫ਼ਲ ਅਤੇ ਇੱਕ ਮਾਰੂਤੀ ਕਾਰ ਵੀ ਬਰਾਮਦ ਕੀਤੀ ਹੈ।

Recent News