menu-icon
Punjabi Story Line
  • Home
  • News
  • Punjab
  • SIT ਦੇ ਸਾਹਮਣੇ ਅੱਜ ਪੇਸ਼ ਹੋਣਗੇ ਬਿਕਰਮ ਮਜੀਠੀਆ,ਪੁਰਾਣੇ NDPS ਮਾਮਲੇ 'ਚ ਹੋਵੇਗੀ ਪੁੱਛਗਿੱਛ

SIT ਦੇ ਸਾਹਮਣੇ ਅੱਜ ਪੇਸ਼ ਹੋਣਗੇ ਬਿਕਰਮ ਮਜੀਠੀਆ,ਪੁਰਾਣੇ NDPS ਮਾਮਲੇ 'ਚ ਹੋਵੇਗੀ ਪੁੱਛਗਿੱਛ

20 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸੀ

Date Updated Last Updated : 18 December 2023, 07:43 AM IST
Share:

ਹਾਈਲਾਈਟਸ

  • ਜੇਕਰ ਸੀਐਮ ਮਾਨ ਨੇ ਨੋਟਿਸ ਭੇਜਿਆ ਹੁੰਦਾ ਤਾਂ ਜ਼ਿਆਦਾ ਖੁਸ਼ੀ ਹੋਣੀ ਸੀ--ਮਜੀਠੀਆ

7 ਦਿਨ ਪਹਿਲਾਂ ਦਿੱਤੇ ਨੋਟਿਸ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣ ਜਾ ਰਹੇ ਹਨ। ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਕੇਸ ਵਿੱਚ ਆਇਆ ਹੈ, ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲ ਚੁੱਕੀ ਹੈ। ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪਟਿਆਲਾ ਪਹੁੰਚ ਕੇ ਐਸਆਈਟੀ ਅੱਗੇ ਪੇਸ਼ ਹੋ ਕੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੀ ਗੱਲ 'ਤੇ ਅਜੇ ਵੀ ਕਾਇਮ ਹਨ।

 

ਜਿਸ ਦੀ ਉਡੀਕ ਕਰ ਰਿਹਾ ਸੀ, ਉਹੀ ਹੋ ਗਿਆ-- ਮਜੀਠੀਆ

ਇੱਕ ਹਫ਼ਤਾ ਪਹਿਲਾਂ ਬਿਕਰਮ ਮਜੀਠੀਆ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਜਿਸ ਦੀ ਉਡੀਕ ਕਰ ਰਹੇ ਸਨ, ਉਹੀ ਹੋ ਗਿਆ ਹੈ। ਉਨ੍ਹਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਸ ਨੂੰ ਬੁਲਾ ਲੈਣਗੇ, ਪਰ ਉਨ੍ਹਾਂ ਨੇ ਨਹੀਂ ਗ੍ਰਹਿ ਮੰਤਰਾਲੇ ਅਧੀਨ ਪੁਲਿਸ ਵੱਲੋਂ ਉਸ ਨੂੰ ਨੋਟਿਸ ਭੇਜਿਆ ਗਿਆ ਹੈ ਅਤੇ ਉਸ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜੇਕਰ ਸੀਐਮ ਮਾਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੁੰਦਾ ਤਾਂ ਉਨ੍ਹਾਂ ਨੂੰ ਜ਼ਿਆਦਾ ਖੁਸ਼ੀ ਹੋਣੀ ਸੀ। ਪੰਜਾਬੀਆਂ ਨਾਲ ਜੋ ਧੋਖਾ ਹੋ ਰਿਹਾ ਹੈ ਉਸਦਾ ਜੁਆਬ ਮਿਲਦਾ।

 

ਹਾਈ ਕੋਰਟ ਨੇ ਮਜੀਠੀਆ ਨੂੰ ਦਿੱਤੀ ਸੀ ਜ਼ਮਾਨਤ

20 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸੀ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਬਾਹਰ ਆ ਗਏ।

Recent News