Bikram Singh Majithia ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, ਫੋਟੋਆਂ ਸ਼ੇਅਰ ਕਰਕੇ ਕੱਢੀ ਭੜਾਸ

ਸੋਸ਼ਲ ਮੀਡੀਆ ਅਕਾਊਂਟ 'ਤੇ ਦੋ ਤਸਵੀਰਾਂ ਸ਼ੇਅਰ ਕਰਦਿਆਂ ਉਨ੍ਹਾਂ ਨੇ ਤੰਜ ਕਸਿਆ ਹੈ ਕਿ ਪੰਜਾਬੀਓ ਇਹ ਹੈ ਗਠਜੋੜ। ਸਾਰੇ ਰਲੇ ਹੋਏ ਹਨ। ਅੰਤ 'ਚ ਉਨ੍ਹਾਂ ਲਿਖਿਆ ਹੈ ਕਿ ਇਸ ਦੋਸਤੀ ਨੂੰ ਅਸੀਂ ਨਹੀਂ ਤੋੜਾਂਗੇ। ਇਨ੍ਹਾਂ ਫੋਟੋਆਂ ਵਿੱਚ ਇੱਕ ਸੀਐਮ ਭਗਵੰਤ ਮਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਹੈ।

Share:

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਸੋਸ਼ਲ ਮੀਡੀਆ ਅਕਾਊਂਟ 'ਤੇ ਦੋ ਤਸਵੀਰਾਂ ਸ਼ੇਅਰ ਕਰਦਿਆਂ ਉਨ੍ਹਾਂ ਨੇ ਤੰਜ ਕਸਿਆ ਹੈ ਕਿ ਪੰਜਾਬੀਓ ਇਹ ਹੈ ਗਠਜੋੜ। ਸਾਰੇ ਰਲੇ ਹੋਏ ਹਨ। ਅੰਤ 'ਚ ਉਨ੍ਹਾਂ ਲਿਖਿਆ ਹੈ ਕਿ ਇਸ ਦੋਸਤੀ ਨੂੰ ਅਸੀਂ ਨਹੀਂ ਤੋੜਾਂਗੇ। ਇਨ੍ਹਾਂ ਫੋਟੋਆਂ ਵਿੱਚ ਇੱਕ ਸੀਐਮ ਭਗਵੰਤ ਮਾਨ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਹੈ। ਜਦਕਿ ਦੂਜੀ ਫੋਟੋ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਹੈ।

I.N.D.I.A ਗਠਜੋੜ ਦਾ ਹਿੱਸਾ

ਦਰਅਸਲ, 'ਆਪ' ਅਤੇ ਕਾਂਗਰਸ ਦੋਵੇਂ ਹੀ I.N.D.I.A ਗਠਜੋੜ ਦਾ ਹਿੱਸਾ ਹਨ, ਪਰ ਦੋਵੇਂ ਪੰਜਾਬ 'ਚ ਵੱਖਰੇ ਤੌਰ 'ਤੇ ਚੋਣ ਲੜ ਰਹੇ ਹਨ।'ਆਪ' ਸੂਬੇ 'ਚ ਸੱਤਾਧਾਰੀ ਪਾਰਟੀ ਹੈ ਜਦਕਿ ਕਾਂਗਰਸ ਵਿਰੋਧੀ ਪਾਰਟੀ ਹੈ। ਕੁਝ ਦਿਨ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਗਈ ਸੀ। ਇਸ 'ਚ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਵੱਡੇ ਨੇਤਾ ਮੌਜੂਦ ਸਨ। ਸਟੇਜ 'ਤੇ ਸਾਰੇ ਇਕੱਠੇ ਬੈਠੇ ਸਨ। ਹੁਣ ਮਜੀਠਿਆ ਨੇ ਇਸਦੇ ਬਹਾਨੇ ਦੋਵਾਂ ਪਾਰਟੀਆਂ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਹੈ।

ਜਾਖੜ ਨੇ ਵੀ ਰਾਹੁਲ ਗਾਂਧੀ ਨੂੰ ਘੇਰਿਆ ਸੀ

ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਮੁੱਦੇ 'ਤੇ ਰਾਹੁਲ ਗਾਂਧੀ ਨੂੰ ਘੇਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਰੈਲੀ ਵਿੱਚ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਬੈਠੇ ਸਨ। ਉਨ੍ਹਾਂ ਰਾਹੁਲ ਗਾਂਧੀ ਤੋਂ ਪੁੱਛਿਆ ਸੀ ਕਿ ਕੀ ਉਹ ਭਗਵੰਤ ਮਾਨ ਵੱਲੋਂ ਕਾਂਗਰਸ ਦੀ ਪੰਜਾਬ ਇਕਾਈ 'ਤੇ ਲਾਏ ਗਏ ਦੋਸ਼ਾਂ ਨੂੰ ਮੰਨਦੇ ਹਨ। ਭਗਵੰਤ ਮਾਨ ਨੇ ਪੰਜਾਬ ਦੇ ਕਾਂਗਰਸੀਆਂ ਨਾਲ ਜੋ ਕੀਤਾ ਕੀ ਉਹ ਸਹੀ ਸੀ।  ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦਾ ਕੋਈ ਵੀ ਅਜਿਹਾ ਵੱਡਾ ਆਗੂ ਨਹੀਂ ਛੱਡਿਆ ਜਿਸ ਨੂੰ ਜੇਲ੍ਹ ਵਿੱਚ ਡੱਕਿਆ ਨਾ ਗਿਆ ਹੋਵੇ ਜਾਂ ਚੋਰੀ ਅਤੇ ਤਸਕਰੀ ਦਾ ਦੋਸ਼ ਨਾ ਲਾਇਆ ਹੋਵੇ। ਇਸ ਵਿੱਚ ਕਾਂਗਰਸ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ, ਪਰ ਕਾਂਗਰਸ ਲੀਡਰਸ਼ਿਪ ਅੱਜ ਉਨ੍ਹਾਂ ਦੇ ਨਾਲ ਬੈਠੀ ਹੈ।

ਇਹ ਵੀ ਪੜ੍ਹੋ