menu-icon
Punjabi Story Line
  • Home
  • News
  • Punjab
  • ਪੰਜਾਬ 'ਚ BJP ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿਸਨੂੰ ਕਿੱਥੋਂ ਮਿਲੀ ਟਿਕਟ

ਪੰਜਾਬ 'ਚ BJP ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿਸਨੂੰ ਕਿੱਥੋਂ ਮਿਲੀ ਟਿਕਟ

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

Date Updated Last Updated : 16 April 2024, 11:49 AM IST
Share:

ਪੰਜਾਬ ਨਿਊਜ।  ਆਮ ਆਦਮੀ ਪਾਰਟੀ ਨੇ ਜਿੱਥੇ ਮੰਗਲਵਾਰ ਨੂੰ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਉਥੇ ਹੀ ਬੀਜੇਪੀ ਨੇ ਵੀ ਤਿੰਨ ਹੋਰ ਕੈਂਡੀਡੇਟਾਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ। ਇਸ ਵਾਰ ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਉਨ੍ਹਾਂ 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ।

 

Recent News