menu-icon
Punjabi Story Line
  • Home
  • News
  • Punjab
  • ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ ਭਾਜਪਾ

ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ ਭਾਜਪਾ

ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਵਰਕਰ ਆਪਣੇ ਗਲੀ, ਮੁਹੱਲੇ, ਆਸਪਾਸ ਦੇ ਲੋਕਾਂ ਦੀ ਸੇਵਾ ਕਰਨ। ਉਹਨਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਣ, ਲੋਕਾਂ ਦੀਆ ਸਮੱਸਿਆਵਾਂ ਸਰਕਾਰ ਤੱਕ ਪੁਹੰਚਾਉਣ, ਉਹਨਾਂ ਦਾ ਹੱਲ ਕਰਵਾਉਣ। ਜੇਕਰ ਪੰਜਾਬ ਸਰਕਾਰ ਜਾਂ ਪ੍ਰਸ਼ਾਸਨ ਗੱਲ ਨਾ ਸੁਣੇ ਤਾਂ ਧਰਨਾ ਪ੍ਰਦਰਸ਼ਨ ਕਰਨ ਤੋਂ ਗੁਰੇਜ ਨਾ ਕਰਨ। 

Date Updated Last Updated : 03 December 2023, 09:38 AM IST
Share:

ਭਾਜਪਾ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਭਾਜਪਾ ਸੂਬੇ ਦੀਆਂ ਲੋਕਲ ਬਾਡੀ ਅਤੇ ਲੋਕ ਸਭਾ ਚੋਣਾਂ ਸਮੇਤ ਸਾਰੀਆਂ ਚੋਣਾਂ ਆਪਣੇ ਬਲ 'ਤੇ ਲੜੇਗੀ ਅਤੇ ਭਾਰੀ ਜਿੱਤ ਹਾਸਲ ਕਰੇਗੀ। ਇਹ ਦਾਅਵਾ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੀਤਾ ਹੈ। ਉਹਨਾਂ ਨੇ ਕਿਹਾ ਕਿ ਭਾਜਪਾ ਵਰਕਰ ਆਪਣੇ ਗਲੀ, ਮੁਹੱਲੇ, ਆਸਪਾਸ ਦੇ ਲੋਕਾਂ ਦੀ ਸੇਵਾ ਕਰਨ। ਉਹਨਾਂ ਦੇ ਦੁੱਖ-ਸੁੱਖ ਵਿੱਚ ਸਾਥ ਦੇਣ, ਲੋਕਾਂ ਦੀਆ ਸਮੱਸਿਆਵਾਂ ਸਰਕਾਰ ਤੱਕ ਪੁਹੰਚਾਉਣ, ਉਹਨਾਂ ਦਾ ਹੱਲ ਕਰਵਾਉਣ। ਜੇਕਰ ਪੰਜਾਬ ਸਰਕਾਰ ਜਾਂ ਪ੍ਰਸ਼ਾਸਨ ਗੱਲ ਨਾ ਸੁਣੇ ਤਾਂ ਧਰਨਾ ਪ੍ਰਦਰਸ਼ਨ ਕਰਨ ਤੋਂ ਗੁਰੇਜ ਨਾ ਕਰਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਦੀਆ ਲੋਕ ਭਲਾਈ ਸਕੀਮਾਂ ਤੇ ਸਿਆਸਤ ਕਰ ਰਹੀ ਹੈ। ਲਾਭਕਾਰੀ ਯੋਜਨਾਵਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕਰ ਰਹੀ ਹੈ ਜਾਂ ਉਹਨਾਂ ਸਕੀਮਾਂ ਦਾ ਨਾਮ ਬਦਲ ਕੇ ਆਪਣੀਆਂ ਸਕੀਮਾਂ ਦੱਸ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ  ਰਹੀ ਹੈ, ਜੋ ਮੰਦਭਾਗਾ ਹੈ ।

ਪੰਜਾਬ ਵਿੱਚ ਹਾਲਾਤ ਬਦ ਤੋਂ ਬਦਤਰ ਹੋਏ

ਪੰਜਾਬ ਵਿੱਚ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਉੱਦਮੀ ਦੂਜੇ ਸੂਬਿਆਂ ਵਿੱਚ ਜਾ ਰਹੇ ਹਨ, ਕਿਉਂਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਦੇ ਰਹੀ। ਪੰਜਾਬ ਵਿੱਚ ਲੋਕਾਂ ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ, ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਅਪਰਾਧੀਆਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਡਰ ਖਤਮ ਹੋ ਗਿਆ ਹੈ। ਇਸ ਤੋਂ ਸੂਬੇ ਦੇ ਲੋਕ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਂ ਅਤੇ ਉਨ੍ਹਾਂ ਦੀ ਆਪਣੀ ਸਰਕਾਰ ਪ੍ਰਤੀ ਹਮਦਰਦ ਹੈ। ਚੁੱਘ ਨੇ ਕਿਹਾ ਕਿ ਜੋ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਅਤੇ ਸਿੱਖਾਂ ਲਈ ਕੀਤਾ ਹੈ, ਉਹ ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਦਾ ਸਾਥ ਦੇਣਗੇ ਅਤੇ ਨਗਰ ਨਿਗਮ ਚੋਣਾਂ ਤੋਂ ਬਾਅਦ ਲੁਧਿਆਣਾ ਸਮੇਤ ਪੰਜਾਂ ਨਗਰ ਨਿਗਮਾਂ ਵਿੱਚ ਭਾਜਪਾ ਦੇ ਹੀ ਮੇਅਰ ਹੋਣਗੇ। 

Recent News