menu-icon
Punjabi Story Line
  • Home
  • News
  • Punjab
  • Breaking: ਜਲੰਧਰ ਪੁਲਿਸ ਨੂੰ ਵੱਡੀ ਸਫਲਤਾ, 4 ਤਸਕਰ 25 ਨਾਜਾਇਜ਼ ਹਥਿਆਰਾਂ ਨਾਲ ਗ੍ਰਿਫਤਾਰ

Breaking: ਜਲੰਧਰ ਪੁਲਿਸ ਨੂੰ ਵੱਡੀ ਸਫਲਤਾ, 4 ਤਸਕਰ 25 ਨਾਜਾਇਜ਼ ਹਥਿਆਰਾਂ ਨਾਲ ਗ੍ਰਿਫਤਾਰ

ਜਲਦ ਹੀ ਪੁਲਿਸ ਸਾਰੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Date Updated Last Updated : 24 March 2024, 01:00 PM IST
Share:

Punjab News: ਜਲੰਧਰ 'ਚ ਸਿਟੀ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲਿਸ ਨੇ ਇਨ੍ਹਾਂ ਵਿੱਚੋਂ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਗਿਰੋਹ ਕੋਲੋਂ ਹੁਣ ਤੱਕ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।

ਪੂਰੇ ਪੰਜਾਬ ਵਿਚ ਹਥਿਆਰ ਕਰਦੇ ਸਨ ਸਪਲਾਈ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦੇ ਸਨ। ਜਲਦ ਹੀ ਪੁਲਿਸ ਸਾਰੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਪੁਲਿਸ ਵੱਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Recent News