menu-icon
Punjabi Story Line
  • Home
  • News
  • Punjab
  • ਬ੍ਰੇਕਿੰਗ - ਪੰਜਾਬ ਸਰਕਾਰ ਨੇ DC ਕੀਤਾ ਸਸਪੈਂਡ, ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਦੀ ਖ਼ਬਰ

ਬ੍ਰੇਕਿੰਗ - ਪੰਜਾਬ ਸਰਕਾਰ ਨੇ DC ਕੀਤਾ ਸਸਪੈਂਡ, ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਦੀ ਖ਼ਬਰ

ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ’ਤੇ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਬੀਤੇ ਦੋ ਦਿਨ ਪਹਿਲਾਂ ਹੀ ਸਰਕਾਰ ਨੇ ਇੱਕ ਸੂਬਾ ਪੱਧਰੀ ਮੀਟਿੰਗ ਕਰਨ ਮਗਰੋਂ ਭ੍ਰਿਸ਼ਟਾਚਾਰ ਖਿਲਾਫ ਸਖਤ ਐਕਸ਼ਨ ਦਾ ਐਲਾਨ ਕੀਤਾ ਸੀ।

Date Updated Last Updated : 17 February 2025, 04:39 PM IST
Share:

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅਤੱਲ ਕੀਤਾ ਹੈ। ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ’ਤੇ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਬੀਤੇ ਦੋ ਦਿਨ ਪਹਿਲਾਂ ਹੀ ਸਰਕਾਰ ਨੇ ਇੱਕ ਸੂਬਾ ਪੱਧਰੀ ਮੀਟਿੰਗ ਕਰਨ ਮਗਰੋਂ ਭ੍ਰਿਸ਼ਟਾਚਾਰ ਖਿਲਾਫ ਸਖਤ ਐਕਸ਼ਨ ਦਾ ਐਲਾਨ ਕੀਤਾ ਸੀ।

2016 ਬੈਚ ਦੇ ਆਈਏਐਸ ਹਨ ਤ੍ਰਿਪਾਠੀ  

ਜ਼ਿਕਰਯੋਗ ਹੈ ਕਿ 2016 ਬੈਚ ਦੇ ਆਈ. ਏ. ਐਸ. ਰਾਜੇਸ਼ ਤ੍ਰਿਪਾਠੀ ਨੇ ਬਤੌਰ ਡਿਪਟੀ ਕਮਿਸ਼ਨਰ, ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ 16 ਅਗਸਤ 2024 ਨੂੰ ਸੰਭਾਲਿਆ ਸੀ। ਇਸਤੋਂ ਪਹਿਲਾ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਅਹੁਦਿਆਂ 'ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਕੋਲ ਪੁੱਜੀਆਂ ਰਿਪੋਰਟਾਂ ਤੇ ਸ਼ਿਕਾਇਤਾਂ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ। 

Recent News