menu-icon
Punjabi Story Line
  • Home
  • News
  • Punjab
  • Ferozepur: ਸਤਲੁਜ ਦੇ ਵਿਚਕਾਰ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 32000 ਲੀਟਰ ਦੇਸੀ ਲਾਹਣ ਬਰਾਮਦ  

Ferozepur: ਸਤਲੁਜ ਦੇ ਵਿਚਕਾਰ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 32000 ਲੀਟਰ ਦੇਸੀ ਲਾਹਣ ਬਰਾਮਦ  

Ferozepur: ਪੁਲਿਸ ਨੇ 32 ਲੀਟਰ ਦੇਸੀ ਸ਼ਰਾਬ ਵੀ ਬਰਾਮਦ ਕੀਤੀ ਹੈ। ਸ਼ਰਾਬ ਮਾਫੀਆ ਤੱਕ ਪਹੁੰਚਾਉਣ ਲਈ ਪੁਲਿਸ ਨੇ ਸਤਲੁਜ ਵਿੱਚ ਕਿਸ਼ਤੀਆਂ ਦਾ ਸਹਾਰਾ ਲਿਆ। 

Date Updated Last Updated : 25 March 2024, 05:37 PM IST
Share:

Ferozepur: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫ਼ਿਰੋਜ਼ਪੁਰ 'ਚ ਸਤਲੁਜ ਦਰਿਆ ਦੇ ਨੇੜੇ ਸ਼ਰਾਬ ਦਾ ਧੰਦਾ ਚੱਲ ਰਿਹਾ ਹੈ। ਪੁਲਿਸ ਵੱਲੋਂ ਕਾਰਵਾਈ ਕਰਦਿਆਂ ਸਤਲੁਜ ਦਰਿਆ ਦੇ ਵਿਚਕਾਰ ਵੱਡੀ ਮਾਤਰਾ ਵਿੱਚ ਸ਼ਰਾਬ ਬਣਾਉਣ ਵਾਲੀ ਇੱਕ ਫੈਕਟਰੀ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਕਰੀਬ 32000 ਲੀਟਰ ਦੇਸੀ ਲਾਹਣ ਬਰਾਮਦ ਕੀਤੀ ਹੈ। ਪੁਲਿਸ ਨੇ 32 ਲੀਟਰ ਦੇਸੀ ਸ਼ਰਾਬ ਵੀ ਬਰਾਮਦ ਕੀਤੀ ਹੈ। ਸ਼ਰਾਬ ਮਾਫੀਆ ਤੱਕ ਪਹੁੰਚਾਉਣ ਲਈ ਪੁਲਿਸ ਨੇ ਸਤਲੁਜ ਵਿੱਚ ਕਿਸ਼ਤੀਆਂ ਦਾ ਸਹਾਰਾ ਲਿਆ।

ਨਕਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ 

ਦਸ ਦੇਈਏ ਕਿ ਪੁਲਿਸ ਜ਼ਹਿਰੀਲੀ ਤੇ ਨਕਲੀ ਸ਼ਰਾਬ ਬਣਾਉਣ ਵਾਲਿਆਂ ਦਾ ਪਰਦਾਫਾਸ਼ ਕਰ ਰਹੀ ਹੈ। ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਸੰਗਰੂਰ ਵਰਗੀ ਘਟਨਾ ਤੋਂ ਬਚਣ ਲਈ ਪ੍ਰਸ਼ਾਸਨ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਨੇ ਨਕਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਫ਼ਿਰੋਜ਼ਪੁਰ 'ਚ ਸਤਲੁਜ ਦਰਿਆ ਦੇ ਵਿਚਕਾਰੋਂ ਫੜੀ ਗਈ ਭਾਰੀ ਮਾਤਰਾ 'ਚ ਸ਼ਰਾਬ ਤੋਂ ਪੁਲਿਸ ਹੈਰਾਨ ਹੈ। ਉਨ੍ਹਾਂ ਨੂੰ ਕਿਸ਼ਤੀ ਦੀ ਮਦਦ ਲੈਣੀ ਪਈ। ਇਸ ਆਪਰੇਸ਼ਨ ਤੋਂ ਬਾਅਦ ਕਈ ਲੋਕਾਂ ਦੀ ਜਾਨ ਦਾਅ 'ਤੇ ਲੱਗਣ ਤੋਂ ਬਚ ਗਈ।
 

Recent News