menu-icon
Punjabi Story Line
  • Home
  • News
  • Punjab
  • ਬੀਐਸਐਫ ਨੂੰ ਮਿਲੀ ਵੱਡੀ ਕਾਮਯਾਬੀ, 1 ਕਰੋੜ ਦੀ ਹੈਰੋਇਨ ਬਰਾਮਦ

ਬੀਐਸਐਫ ਨੂੰ ਮਿਲੀ ਵੱਡੀ ਕਾਮਯਾਬੀ, 1 ਕਰੋੜ ਦੀ ਹੈਰੋਇਨ ਬਰਾਮਦ

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਟੀਮ ਬਣਾ ਕੇ ਤਲਾਸ਼ੀ ਸ਼ੁਰੂ ਕੀਤੀ, ਦੋਵਾਂ ਪੈਕੇਟਾਂ ਵਿੱਚ ਅੱਧਾ-ਅੱਧਾ ਕਿੱਲੋ ਹੈਰੋਇਨ ਦੇ ਪੈਕੇਟ ਮਿਲੇ

Date Updated Last Updated : 29 November 2023, 01:11 PM IST
Share:

ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇੱਕ ਵਾਰ ਫਿਰ ਸਰਹੱਦ 'ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸੂਚਨਾ ਦੇ ਆਧਾਰ ਤੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ 'ਚ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਅਤੇ ਬੀਐਸਐਫ ਨੇ 1 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

 

ਡਰੋਨ ਦੀ ਮੂਵਮੈਂਟ ਦੀ ਮਿਲੀ ਸੀ ਸੂਚਨਾ

ਬੀਐਸਐਫ ਅਤੇ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਦੇ ਪਿੰਡ ਰਾਣੀਆ ਨੇੜੇ ਬੁੱਧਵਾਰ ਨੂੰ ਡਰੋਨ ਦੀ ਮੂਵਮੈਂਟ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਟੀਮ ਬਣਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਟੀਮਾਂ ਨੇ ਹਲਕੀ ਧੁੰਦ ਦੇ ਵਿਚਕਾਰ ਖੋਜ ਸ਼ੁਰੂ ਕਰ ਦਿੱਤੀ। ਇਸ ਦੌਰਾਨ ਖੇਤਾਂ 'ਚੋਂ 2 ਪੈਕਟ ਬਰਾਮਦ ਹੋਏ, ਜਿਨ੍ਹਾਂ 'ਤੇ ਰਿੰਗ ਲੱਗੇ ਹੇਏ ਸਨ।

 

ਸੈਂਪਲ ਜਾਂਚ ਲਈ ਭੇਜੇ

ਇਹ ਸਪੱਸ਼ਟ ਸੀ ਕਿ ਇਨ੍ਹਾਂ ਨੂੰ ਛੋਟੇ ਡਰੋਨ ਦੀ ਮਦਦ ਨਾਲ ਸੁੱਟਿਆ ਗਿਆ ਸੀ। ਸੁਰੱਖਿਆ ਜਾਂਚ ਤੋਂ ਬਾਅਦ ਦੋਵੇਂ ਪੈਕੇਟ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋ ਛੋਟੇ ਪੈਕੇਟ ਇੱਕ ਸਫ਼ੈਦ ਲਿਫ਼ਾਫ਼ੇ ਵਿੱਚ ਸਨ। ਇਨ੍ਹਾਂ ਦੋਵਾਂ ਪੈਕੇਟਾਂ ਵਿੱਚ ਅੱਧਾ-ਅੱਧਾ ਕਿੱਲੋ ਹੈਰੋਇਨ ਦੇ ਪੈਕੇਟ ਮਿਲੇ ਹਨ। ਜਿਸ ਦੀ ਕੀਮਤ ਇੱਕ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ।

 

7 ਦਿਨ੍ਹਾਂ ਵਿੱਚ 13.5 ਕਿਲੋ ਹੈਰੋਇਨ ਬਰਾਮਦ

ਬੀਐਸਐਫ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਇੱਕ ਹਫ਼ਤੇ ਦੌਰਾਨ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਇਕੱਲੇ ਪੰਜਾਬ ਸਰਹੱਦ ਤੋਂ ਕੁੱਲ 6 ਡਰੋਨ ਬਰਾਮਦ ਕੀਤੇ ਹਨ। ਇੰਨਾਂ ਹੀ ਨਹੀਂ ਕਰੀਬ 13.5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਜਿਸ ਦੀ ਬਾਜ਼ਾਰੀ ਕੀਮਤ 100 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

Tags :

Recent News