BSF ਨੇ ਪਾਕਿਸਤਾਨ ਦੀ ਨਾਪਾਕ ਹਰਕਤ ਨੂੰ ਕੀਤਾ ਨਾਕਾਮ, Drone ਰਾਹੀਂ ਭੇਜੀ ਹਥਿਆਰਾਂ ਦੀ ਖੇਪ ਕੀਤੀ ਬਰਾਮਦ

ਜਦੋਂ ਪੈਕੇਟ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ ਇੱਕ AK-47 assault rifle, ਦੋ AK-47 ਮੈਗਜ਼ੀਨ, 40 ਜਿੰਦਾ ਰੌਂਦ (7.62 MM) ਅਤੇ 40 ਹਜਾਰ ਦੀ ਡਰੱਗ ਮਨੀ ਬਰਾਮਦ ਕੀਤੀ।

Palwinder Singh
Calendar

Share:

ਹਾਈਲਾਈਟਸ

  • ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਰਾਤ ਨੂੰ ਇਕ ਪਾਕਿਸਤਾਨੀ ਡਰੋਨ ਨੇ ਖੇਤ 'ਚ ਇਕ ਬੈਗ ਸੁੱਟਿਆ ਸੀ

Punjab News: ਆਏ ਦਿਨ ਪਾਕਿਸਤਾਨ ਭਾਰਤ ਅੰਦਰ ਡਰੋਨ (Drone) ਰਾਹੀਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ ਪਰ ਸਰਹੱਦੇ ਤੇ ਤੈਨਾਤ BSF ਦੇ ਜਵਾਨ Pakistan ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਰਹੇ ਹਨ। ਹੁਣ BSF ਦੇ ਜਵਾਨਾਂ ਨੇ ਪਾਕਿਸਤਾਨ ਦੀ ਇੱਕ ਹੋਰ ਨਾਪਾਕ ਕੋਸ਼ਿਸ਼ ਨੂੰ ਅਸਫਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਸੀਮਾ ਸੁਰੱਖਿਆ ਬਲ ਨੇ ਫ਼ਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ BPO ਲੱਖਾ ਸਿੰਘ ਵਾਲਾ (ਜੱਲੋਕੇ) ਤੋਂ ਪਾਕਿਸਤਾਨੀ ਡਰੋਨਾਂ ਰਾਹੀਂ ਤਸਕਰੀ ਕੀਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਖੇਪ ਬਰਾਮਦ ਕੀਤੀ ਹੈ।

Drone ਰਾਹੀਂ ਖੇਤਾਂ ਵਿੱਚ ਸੁੱਟਿਆ ਗਿਆ ਪੈਕੇਟ

ਪਿੰਡ ਜੱਲੋਕੇ ਵਿੱਚ ਸ਼ੁੱਕਰਵਾਰ ਨੂੰ ਇੱਕ ਕਿਸਾਨ ਆਪਣੇ ਖੇਤ ਨੂੰ ਪਾਣੀ ਲਗਾ ਰਿਹਾ ਸੀ। ਕਿਸਾਨ ਦਾ ਖੇਤ BSF ਦੀ ਚੌਕੀ ਲੱਖਾ ਸਿੰਘ ਵਾਲਾ ਨੇੜੇ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਰਾਤ ਨੂੰ ਇਕ ਪਾਕਿਸਤਾਨੀ ਡਰੋਨ ਨੇ ਖੇਤ 'ਚ ਇਕ ਬੈਗ ਸੁੱਟਿਆ ਸੀ। ਖੇਤ ਵਿੱਚ ਪਏ ਬੋਰੇ ਬਾਰੇ ਕਿਸਾਨ ਨੇ ਪਿੰਡ ਦੇ ਸਰਪੰਚ ਨੂੰ ਸੂਚਨਾ ਦਿੱਤੀ। ਬੈਗ ਵਿੱਚ ਹਥਿਆਰ ਦੇਖ ਕੇ ਸਰਪੰਚ ਨੇ BSF ਨੂੰ ਸੂਚਨਾ ਦਿੱਤੀ।

ਭਾਰਤ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ Pakistan

BSF ਨੇ ਜਦੋਂ ਬੈਗ ਖੋਲ੍ਹਿਆ ਤਾਂ ਉਸ ਵਿੱਚੋਂ AK-47 assault rifle, ਦੋ ਮੈਗਜ਼ੀਨ, 40 ਕਾਰਤੂਸ ਅਤੇ 40 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਦੱਸਣਯੋਗ ਹੈ ਕਿ 22 ਜਨਵਰੀ ਨੂੰ ਅਯੁੱਧਿਆ 'ਚ ਰਾਮਲਲਾ ਦੀ ਮੂਰਤੀ ਦੀ ਸਥਾਪਨਾ ਕੀਤੀ ਜਾ ਰਹੀ ਹੈ। ਪਾਕਿਸਤਾਨ ਅਜਿਹੇ ਹਥਿਆਰ ( weapons ) ਭੇਜ ਕੇ ਭਾਰਤ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ। ਸਰਹੱਦ 'ਤੇ ਸੁਰੱਖਿਆ ਵਧਾਏ ਜਾਣ ਕਾਰਨ ਹਥਿਆਰਾਂ ਦੀ ਖੇਪ ਜ਼ਬਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ BSF ਨੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ