ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ 'ਚ ਦਿਨ-ਦਿਹਾੜੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ 21 ਸਾਲਾ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਗੁਰਬੀਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੈਲੂਨ ਦੇ ਬਾਹਰ ਖੜ੍ਹਾ ਸੀ
ਇਸੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਨੇ ਦੱਸਿਆ ਕਿ 21 ਸਾਲਾ ਨੌਜਵਾਨ ਗੁਰਬੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪਿੰਡੀ ਫਤਿਹਗੜ੍ਹ ਚੂੜੀਆਂ ਕਸਬਾ ਸਥਿਤ ਪਰਫੈਕਟ ਸੈਲੂਨ ਦੇ ਬਾਹਰ ਖੜ੍ਹਾ ਸੀ ਤਾਂ ਸਾਹਮਣੇ ਤੋਂ ਆਏ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਪਹਿਲਾਂ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।