ਬੱਸ ਅਤੇ ਟਿੱਪਰ ਦੀ ਆਹਮੋ-ਸਾਹਮਣੇ ਹੋਈ ਟੱਕਰ, ਚਾਲਕ ਸਣੇ ਅੱਧੀ ਦਰਜਨ ਯਾਤਰੀ ਜ਼ਖਮੀ

ਬੱਸ ਚਾਲਕ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਲੈ ਕੇ ਨੇੜਲੇ ਪਿੰਡ ਸ਼ਹਾਬਪੁਰ ਪਹੁੰਚਿਆ ਤਾਂ ਉਸਨੇ ਸੜਕ ਦੇ ਵਿਚਕਾਰ ਡਿੱਗੇ ਇੱਕ ਦਰੱਖਤ ਤੋਂ ਬੱਸ ਨੂੰ ਬਚਾਉਣ ਲਈ ਬ੍ਰੇਕ ਲਗਾਈ, ਪਰ ਬ੍ਰੇਕਾਂ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ਗਈ।

Share:

ਪੰਜਾਬ ਦੇ ਤਰਨਤਾਰਨ ਵਿੱਚ ਯਾਤਰੀਆਂ ਨਾਲ ਭਰੀ ਬੱਸ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਅੱਧਾ ਦਰਜਨ ਤੋਂ ਵੱਧ ਯਾਤਰੀ ਅਤੇ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ ਹੈ। ਪੱਟੀ ਡਿਪੂ ਦੇ ਬੱਸ ਡਰਾਈਵਰ ਰਣਧੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਲੈ ਕੇ ਨੇੜਲੇ ਪਿੰਡ ਸ਼ਹਾਬਪੁਰ ਪਹੁੰਚਿਆ ਤਾਂ ਉਸਨੇ ਸੜਕ ਦੇ ਵਿਚਕਾਰ ਡਿੱਗੇ ਇੱਕ ਦਰੱਖਤ ਤੋਂ ਬੱਸ ਨੂੰ ਬਚਾਉਣ ਲਈ ਬ੍ਰੇਕ ਲਗਾਈ, ਪਰ ਬ੍ਰੇਕਾਂ ਨੇ ਕੰਮ ਨਹੀਂ ਕੀਤਾ, ਜਿਸ ਤੋਂ ਬਾਅਦ ਬੱਸ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟਕਰਾ ਗਈ।

ਹਸਪਤਾਲ ਵਿੱਚ ਚੱਲ ਰਿਹਾ ਇਲਾਜ਼ 

ਰਣਧੀਰ ਨੇ ਕਿਹਾ ਕਿ ਟੱਕਰ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਸ ਵਿੱਚ ਸਫ਼ਰ ਕਰ ਰਹੇ ਇੱਕ ਵਿਅਕਤੀ ਮੋਹਨ ਸਿੰਘ ਨੇ ਦੱਸਿਆ ਕਿ ਪੱਟੀ ਤੋਂ ਤਰਨਤਾਰਨ ਆ ਰਹੀ ਬੱਸ ਤਰਨਤਾਰਨ ਤੋਂ ਪੱਟੀ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਤਰਨਤਾਰਨ ਦੇ ਸਿਵਲ ਹਸਪਤਾਲ ਲਿਜਾਇਆ ਗਿਆ। 

ਘਟਨਾ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ

ਜਿਵੇਂ ਹੀ ਉਕਤ ਹਾਦਸਾ ਵਾਪਰਿਆ ਤਾਂ ਬੱਸ ਵਿੱਚ ਸਫਰ ਕਰ ਰਹੇ ਯਾਤਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਸਥਾਨਿਕ ਲੋਕ ਅਤੇ ਰਾਹਗੀਰ ਇਕੱਠੇ ਹੋ ਗਏ। ਜਿਨ੍ਹਾਂ ਵੱਲੋਂ ਬੱਸ ਵਿੱਚ ਜ਼ਖਮੀ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਘਟਨਾ ਸਬੰਧੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ, ਜਿਨ੍ਹਾਂ ਵੱਲੋਂ ਜ਼ਖਮੀਆਂ ਅਤੇ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇ ਕਾਰਵਾਈ ਸ਼ੁਰੁ ਕਰ ਦਿੱਤੀ ਗਈ ਹੈ। 

ਕਈਆਂ ਨੂੰ ਹਸਪਤਾਲ ਚੋਂ ਮਿਲੀ ਛੁੱਟੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਰਨਤਾਰਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਦੇ ਅੱਧੀ ਦਰਜਨ ਤੋਂ ਵੱਧ ਪੀੜਤਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਵਿੱਚੋਂ ਕਈਆਂ ਨੂੰ ਛੁੱਟੀ ਵੀ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ