ਮਾਲੇਰਕੋਟਲਾ ਪੁੱਜੇ ਕੈਬਨਿਟ ਮੰਤਰੀ ਕਟਾਰੂਚੱਕ, ਕਿਹਾ, ਸੂਬੇ ਭਰ ਦੀਆਂ 1865 ਮੰਡੀਆਂ ਵਿੱਚ 60 ਲੱਖ ਮੀਟਰਕ ਟਨ ਤੋਂ ਵਧੇਰੇ ਕਣਕ ਦੀ ਆਮਦ

ਮੰਤਰੀ ਨੇ ਕਿਹਾ ਕਿ  54 ਲੱਖ ਮੀਟਰਕ ਟਨ ਕਣਕ ਦੀ ਖਰੀਦ ਹੋ ਗਈ ਹੈ। ਕਿਸਾਨਾਂ ਦੇ ਖਾਤੇ ਵਿੱਚ 7986.15 ਕਰੋੜ ਰੁਪਏ ਜਮ੍ਹਾਂ ਹੋ ਗਏ ਹਨ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਮਜ਼ਦੂਰਾ,ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ।

Courtesy: ਮੰਤਰੀ ਕਟਾਰੂਚੱਕ ਨੇ ਮਾਲੇਰਕੋਟਲਾ ਮੰਡੀ ਦਾ ਦੌਰਾ ਕੀਤਾ

Share:

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ  ਲਾਲ ਚੰਦ ਕਟਾਰੂਚੱਕ ਨੇ  ਅਨਾਜ ਮੰਡੀ ਮਾਲੇਰਕੋਟਲਾ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਸੂਬੇ ਦੀਆਂ 1865 ਮੰਡੀਆਂ ਵਿੱਚ ਹੁਣ 60 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 54 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 7986.15 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਹੁਣ ਤੱਕ 2 ਲੱਖ 50 ਹਜਾਰ ਕਿਸਾਨ  ਮੰਡੀਆਂ ਵਿੱਚ ਆ ਚੁੱਕੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਕੈਬਨਿਟ ਮੰਤਰੀ ਕਟਾਰੂਚੱਕ ਰੋਜ਼ਾਨਾ ਹੀ ਅਨਾਜ ਮੰਡੀਆਂ 'ਚ ਜਾ ਰਹੇ ਹਨ ਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਬੀਤੇ ਕੱਲ੍ਹ ਹੀ ਕੈਬਨਿਟ ਮੰਤਰੀ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਦਾ ਦੌਰਾ ਕਰਕੇ ਇੱਥੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ ਤੇ ਨਾਲ ਹੀ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਹਨਾਂ ਦਾ ਦਰਦ ਜਾਣਿਆ ਸੀ। ਉਹਨਾਂ ਪੰਜਾਬ ਸਰਕਾਰ ਵੱਲੋਂ ਮਜ਼ਦੂਰੀ ਵਧਾਉਣ ਦੇ ਫੈਸਲੇ ਨੂੰ ਇਤਿਹਾਸਕ ਦੱਸਿਆ ਸੀ। 

8 ਲੱਖ ਕਿਸਾਨਾਂ ਦੀ ਕਣਕ ਖਰੀਦੇਗੀ ਸਰਕਾਰ 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ.ਐਸ.ਪੀ. ‘ਤੇ ਖ਼ਰੀਦ ਕਰੇਗੀ।ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈ। 

ਖਰੀਦ ਦਾ  ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ

ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਪੰਜਾਬ ਸਰਕਾਰ ਇੱਕ-ਇੱਕ ਦਾਣਾ ਖ੍ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ। ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਬੰਪਰ ਫਸਲ ਹੋਈ ਹੈ। ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। 

ਇਹ ਵੀ ਪੜ੍ਹੋ