menu-icon
Punjabi Story Line
  • Home
  • News
  • Punjab
  • ਕੈਬਨਿਟ ਮੰਤਰੀ ਸੌਂਦ ਬੋਲੇ - ਆਪ ਸਰਕਾਰ 'ਚ 6 ਐਸ.ਸੀ ਮੰਤਰੀ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ 

ਕੈਬਨਿਟ ਮੰਤਰੀ ਸੌਂਦ ਬੋਲੇ - ਆਪ ਸਰਕਾਰ 'ਚ 6 ਐਸ.ਸੀ ਮੰਤਰੀ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ 

ਕੈਬਨਿਟ ਮੰਤਰੀ ਨੇ ਕਿਹਾ ਕਿ "ਆਪ'' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।ਕੈਬਨਿਟ ਵਿੱਚ 6 ਐਸ.ਸੀ. ਮੰਤਰੀ ਹਨ ਤੇ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਬਿਨਾਂ ਕਿਸੇ ਦਿੱਕਤ ਤੋਂ ਐਸ.ਸੀ. ਸਕਾਲਰਸ਼ਿਪ ਲਾਭਪਾਤਰੀਆਂ ਨੂੰ ਮਿਲ ਰਹੀ ਹੈ।

Date Updated Last Updated : 14 April 2025, 04:27 PM IST
Share:

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਪ੍ਰਤੀਮਾ 'ਤੇ ਸ਼ਰਧਾ ਪੁਸ਼ਪ ਅਰਪਿਤ ਕੀਤੇ ਗਏ। ਇਸ ਉਰਪੰਤ ਉਹਨਾਂ ਨੇ ਇਸ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸੈਮੀਨਾਰ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਉਹਨਾਂ ਦੇ ਨਾਲ ਸਨ। 

"ਆਪ'' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਸਾਕਾਰ ਕਰ ਰਹੀ 

ਕੈਬਨਿਟ ਮੰਤਰੀ ਨੇ ਕਿਹਾ ਕਿ "ਆਪ'' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।ਕੈਬਨਿਟ ਵਿੱਚ 6 ਐਸ.ਸੀ. ਮੰਤਰੀ ਹਨ ਤੇ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਬਿਨਾਂ ਕਿਸੇ ਦਿੱਕਤ ਤੋਂ ਐਸ.ਸੀ. ਸਕਾਲਰਸ਼ਿਪ ਲਾਭਪਾਤਰੀਆਂ ਨੂੰ ਮਿਲ ਰਹੀ ਹੈ। ਡਾ. ਅੰਬੇਡਕਰ ਸਿਰਫ਼ ਇੱਕ ਵਿਅਕਤੀ ਨਹੀਂ, ਬਲਕਿ ਇੱਕ ਸੋਚ, ਇੱਕ ਅੰਦੋਲਨ ਅਤੇ ਇੱਕ ਸੰਕਲਪ ਸਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਸਮਾਜਿਕ ਬਰਾਬਰੀ, ਨਿਆਂ ਅਤੇ ਵਿਦਿਆ ਦੇ ਅਧਿਕਾਰ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਅਗਵਾਈ ਵਿੱਚ ਬਣਾਇਆ ਗਿਆ ਸੰਵਿਧਾਨ ਨਾ ਸਿਰਫ਼ ਲੋਕਤੰਤਰ ਦੀ ਨੀਂਹ ਹੈ, ਸਗੋਂ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲਾ ਦਸਤਾਵੇਜ਼ ਹੈ।

ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ 

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦਿਖਾਏ ਰਸਤੇ 'ਤੇ ਚੱਲ ਕੇ ਹੀ ਇਕ ਸਮਰੱਥ, ਸਿੱਖਿਆ ਯੋਗ ਅਤੇ ਸਮਾਨਤਾ ਤੇ ਆਧਾਰਿਤ ਭਾਰਤ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਡਾ. ਅੰਬੇਡਕਰ ਦੀ ਸੋਚ ਅੱਜ ਵੀ ਨੌਜਵਾਨੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਾ. ਅੰਬੇਡਕਰ ਦੇ ਆਦਰਸ਼ਾਂ ਅਨੁਸਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫਤਰ ਵਿਖੇ ਲਗਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਵਿਦਿਆ ਇਕ ਅਜਿਹੀ ਚੀਜ਼ ਹੈ, ਜੋ ਇਨਸਾਨ ਨੂੰ ਬਾਕੀ ਜੂਨਾਂ ਨਾਲੋਂ ਵੱਖਰਾ ਕਰਦੀ ਹੈ। ਅੱਖਰ ਤੇ ਗਿਆਨ ਸਦਕਾ ਡਾ. ਅੰਬੇਡਕਰ ਵਰਗੀ ਵੱਡੀ ਸ਼ਖ਼ਸੀਅਤ ਵੀ ਬਣਿਆ ਜਾ ਸਕਦਾ ਹੈ। ਡਾ. ਅੰਬੇਡਕਰ ਨੇ ਆਪਣੀ ਜ਼ਿੰਦਗੀ ਵਿੱਚ ਵੱਡੀ ਸਿੱਖਿਆ ਹਾਸਲ ਕਰ ਕੇ ਲੋਕਾਂ ਦਾ ਕਲਿਆਣ ਕੀਤਾ। 

ਰਾਖਵਾਂਕਰਨ ਮਿਲਣ ਨਾਲ ਕਰੋੜਾਂ ਲੋਕਾਂ ਨੂੰ ਫਾਇਦਾ 

ਕੈਬਨਿਟ ਮੰਤਰੀ  ਸੌਂਦ ਨੇ ਕਿਹਾ ਕਿ ਬਹੁਤ ਔਖੇ ਰਾਹਾਂ ਵਿੱਚੋਂ ਲੰਘ ਕੇ ਰਾਖਵਾਂਕਰਨ ਮਿਲਣ ਨਾਲ ਕਰੋੜਾਂ ਲੋਕਾਂ ਨੂੰ ਉਸ ਦਾ ਲਾਹਾ ਲਿਆ ਹੈ। ਉਹਨਾਂ ਦੱਸਿਆ ਕਿ ਅੱਜ ਵੱਡੀ ਗਿਣਤੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈ ਰਹੇ ਹਨ। ਸਰਕਾਰ ਵੱਲੋਂ ਸਕੂਲਾਂ ਦੇ ਕੀਤੇ ਵਿਕਾਸ ਸਦਕਾ ਅੱਜ 15 ਹਜ਼ਾਰ ਤੋਂ ਵੱਧ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ। ਸੈਮੀਨਾਰ ਦੌਰਾਨ ਸਮਾਜਕ ਨਿਆਂ ਤੇ ਅਧਿਕਾਰਤਾ ਵਿਭਾਗ ਵੱਲੋਂ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ। 

 

 

Recent News