menu-icon
Punjabi Story Line
  • Home
  • News
  • Punjab
  • Campaign Against Corruption : ਬਿਜਲੀ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐੱਸਡੀਓ ਅਤੇ ਆਰਏ ਕਾਬੂ

Campaign Against Corruption : ਬਿਜਲੀ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਐੱਸਡੀਓ ਅਤੇ ਆਰਏ ਕਾਬੂ

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Date Updated Last Updated : 14 February 2024, 04:59 PM IST
Share:

ਹਾਈਲਾਈਟਸ

  • ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੀਐੱਸਪੀਸੀਐੱਲ ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐੱਸਡੀਓ) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰਏ) ਖੁਸ਼ਵੰਤ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।

50,000 ਰੁਪਏ ਦੀ ਕੀਤੀ ਸੀ ਮੰਗ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Recent News