Courtesy: pinterest
ਚੰਡੀਗੜ੍ਹ: ਪੰਜਾਬ ਵਿੱਚ ਅਜੇ ਮਾਨਸੂਨ ਸਰਗਰਮ ਹੈ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਥੇ ਹੀ 28 ਅਤੇ 29 ਜੁਲਾਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਲਈ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਉੱਥੇ ਹੀ ਸੂਬੇ ਵਿੱਚ ਬੀਤੇ ਕਈ ਦਿਨਾਂ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਹੈ ਅਤੇ ਕਈ ਇਲਾਕਿਆਂ ‘ਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਵੀ ਆਇਆ।
ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੋਗਾ, ਬਰਨਾਲਾ, ਬਠਿੰਡਾ ਤੇ ਮਾਨਸਾ ਨੂੰ ਛੱਡ ਕੇ ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਇਲਾਕਿਆਂ ‘ਚ ਵੀ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਹੈ।
27 ਜੁਲਾਈ
27 ਜੁਲਾਈ ਯਾਨੀ ਕੱਲ੍ਹ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਨਾਲ ਭਾਰੀ ਬਾਰਿਸ਼ ਦੀ ਯੈਲੋ ਅਲਰਟ ਹੈ। ਹਾਲਾਂਕਿ, ਬਾਕੀ ਸਾਰੇ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
28 ਜੁਲਾਈ
ਇਸ ਦਿਨ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਇਲਾਕਿਆਂ ‘ਚ ਤੇਜ਼ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
29 ਜੁਲਾਈ
29 ਜੁਲਾਈ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਦੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) 'ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਹੈ।
ਦੱਸ ਦੇਈਏ, ਪੰਜਾਬ 'ਚ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਬੀਤੇ ਦਿਨ ਬਠਿੰਡੇ 'ਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 35 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ।