ਪੰਜਾਬ ਨਿਊਜ। ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ਨੰਬਰ 575 'ਚ ਬੁੱਧਵਾਰ ਨੂੰ ਗ੍ਰਨੇਡ ਹਮਲਾ ਕੀਤਾ ਗਿਆ। ਇਸ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਟੀਮ ਅਤੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਲਗਾਤਾਰ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਹਾਲਾਂਕਿ ਧਮਾਕੇ ਦਾ ਮਾਮਲਾ 48 ਘੰਟਿਆਂ ਦੇ ਅੰਦਰ ਸੁਲਝਾ ਲਿਆ ਗਿਆ ਹੈ। ਇਸ ਧਮਾਕੇ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਸ ਧਮਾਕੇ 'ਚ ਵਿਦੇਸ਼ੀ ਕਨੈਕਸ਼ਨ ਹੋਣ ਕਾਰਨ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਜਾਂਚ ਰਾਸ਼ਟਰੀ ਜਾਂਚ ਏਜੰਸੀ NIA ਨੂੰ ਸੌਂਪ ਦਿੱਤੀ ਹੈ ਅਤੇ ਵਿਸਥਾਰਤ ਰਿਪੋਰਟ ਮੰਗੀ ਹੈ।