menu-icon
Punjabi Story Line
  • Home
  • News
  • Punjab
  • Chandigarh Mayor Election: ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਅੱਜ

Chandigarh Mayor Election: ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਅੱਜ

Chandigarh ਪ੍ਰਸ਼ਾਸਨ ਨੇ 6 ਫਰਵਰੀ ਨੂੰ Election ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉੱਥੇ ਹੀ ਅੱਜ ਅਦਾਲਤ ਇਸ ਮਾਮਲੇ ਵਿੱਚ ਫੈਸਲਾ ਕਰੇਗੀ ਕਿ ਚੋਣਾਂ 6 ਫਰਵਰੀ ਨੂੰ ਕਰਵਾਈਆਂ ਜਾਣਗੀਆਂ ਜਾਂ ਉਸ ਤੋਂ ਪਹਿਲਾਂ।

Date Updated Last Updated : 20 January 2024, 10:39 AM IST
Share:

Chandigarh ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੇਅਰ ਅਹੁਦੇ ਦੇ ਉਮੀਦਵਾਰ ਕੁਲਦੀਪ ਟੀਟਾ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ court ਤੋਂ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦਾ notification ਜਾਰੀ ਕਰ ਦਿੱਤਾ ਹੈ। ਉੱਥੇ ਹੀ ਅੱਜ ਅਦਾਲਤ ਇਸ ਮਾਮਲੇ ਵਿੱਚ ਫੈਸਲਾ ਕਰੇਗੀ ਕਿ ਚੋਣਾਂ 6 ਫਰਵਰੀ ਨੂੰ ਕਰਵਾਈਆਂ ਜਾਣਗੀਆਂ ਜਾਂ ਉਸ ਤੋਂ ਪਹਿਲਾਂ ਕਰਵਾਈਆ ਜਾਣ।

ਇੱਕ ਹੋਰ ਪਟੀਸ਼ਨ ਤੇ ਸੁਣਵਾਈ 23 ਜਨਵਰੀ ਨੂੰ

ਇਸ ਤੋਂ ਪਹਿਲਾਂ ਕੁਲਦੀਪ ਟੀਟਾ ਵੱਲੋਂ ਇੱਕ ਹੋਰ petition  ਦਾਇਰ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਨਗਰ ਨਿਗਮ ਚੋਣਾਂ ਰੱਦ ਕਰਨ ਦਾ ਵਿਰੋਧ ਕੀਤਾ ਸੀ। ਇਸ 'ਤੇ ਸੁਣਵਾਈ ਦੌਰਾਨ ਹਾਈ ਕੋਰਟ ਦੇ ਡਬਲ ਬੈਂਚ ਨੇ ਅਗਲੀ ਸਮਾਂ ਸੀਮਾ 23 ਜਨਵਰੀ ਤੈਅ ਕੀਤੀ ਹੈ। ਇਸ ਸਬੰਧੀ ਉਨ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਨੂੰ notice ਜਾਰੀ ਕੀਤਾ ਹੈ। ਇਸ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਖਿਲਾਫ ਵਿਰੋਧੀ ਧਿਰ ਅਦਾਲਤ ਵਿੱਚ ਪਹੁੰਚ ਗਈ ਹੈ।

Election Officer ਦੇ ਬਿਮਾਰ ਪੈਣ ਕਾਰਨ ਚੋਣਾਂ ਹੋਈਆਂ ਸਨ ਰੱਦ

ਚੰਡੀਗੜ੍ਹ ਦੇ Deputy Commissioner ਵਿਨੈ ਪ੍ਰਤਾਪ ਸਿੰਘ ਨੇ ਇਸ ਤੋਂ ਪਹਿਲਾਂ 18 ਜਨਵਰੀ ਨੂੰ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪਰ ਚੰਡੀਗੜ੍ਹ Police ਦੀ ਖੁਫੀਆ ਰਿਪੋਰਟ ਅਤੇ ਚੋਣ ਅਧਿਕਾਰੀ ਦੇ ਬਿਮਾਰ ਪੈ ਜਾਣ ਤੋਂ ਬਾਅਦ ਇਹ ਚੋਣ ਰੱਦ ਕਰ ਦਿੱਤੀ ਗਈ ਸੀ। ਹੁਣ ਮੁੜ ਡਿਪਟੀ ਕਮਿਸ਼ਨਰ ਨੇ 6 ਫਰਵਰੀ ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਪਰ ਵਿਰੋਧੀ ਧਿਰ ਦਾ ਇਤਰਾਜ਼ ਹੈ ਕਿ ਅਜਿਹਾ ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ 'ਤੇ ਕੀਤਾ ਜਾ ਰਿਹਾ ਹੈ।

Recent News