ਹੁਸ਼ਿਆਰਪੁਰ ਦੇ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਵਿੱਚ ਇੱਕ ਵਿਦਿਆਰਥੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਉਹ ਇੰਜੀਨੀਅਰਿੰਗ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ। ਘਟਨਾ ਊਨਾ ਰੋਡ 'ਤੇ ਸਥਿਤ ਖੇਤਰੀ ਕੇਂਦਰ ਦੇ ਪੀਜੀ ਚ ਵਾਪਰੀ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਵਿਦਿਆਰਥੀ ਨੇ ਗਾਰਡ ਨੂੰ ਹਾਦਸੇ ਬਾਰੇ ਦੱਸਿਆ
ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਪੀਯੂ ਦੇ ਖੇਤਰੀ ਕੇਂਦਰ ਵਿੱਚ ਪੀਜੀ ਦੇ ਸੁਰੱਖਿਆ ਗਾਰਡ ਨੂੰ ਇੱਕ ਵਿਦਿਆਰਥੀ ਨੇ ਦੱਸਿਆ ਕਿ ਇੰਜਨੀਅਰਿੰਗ ਕਰ ਰਹੇ ਆਦਿਤਿਆ ਯਾਦਵ ਨੇ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲੈ ਲਿਆ ਹੈ। ਸੁਰੱਖਿਆ ਗਾਰਡ ਨੇ ਤੁਰੰਤ ਇਸ ਦੀ ਸੂਚਨਾ ਹੁਸ਼ਿਆਰਪੁਰ ਸਦਰ ਥਾਣੇ ਨੂੰ ਦਿੱਤੀ।
ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ
ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।