menu-icon
Punjabi Story Line
  • Home
  • News
  • Punjab
  • Chandigarh: ਬਾਥਰੂਮ 'ਚ ਕੈਮਰਾ ਲਗਾ ਕੇ ਕੁੜੀਆਂ ਦੀ ਬਣਾਈ VIDEO,ਪੁਲਿਸ ਨੇ ਗਰਲ ਫ੍ਰੈਡ-ਬੁਆਏਫ੍ਰੈਂਡ ਨੂੰ ਕੀਤਾ ਕਾਬੂ

Chandigarh: ਬਾਥਰੂਮ 'ਚ ਕੈਮਰਾ ਲਗਾ ਕੇ ਕੁੜੀਆਂ ਦੀ ਬਣਾਈ VIDEO,ਪੁਲਿਸ ਨੇ ਗਰਲ ਫ੍ਰੈਡ-ਬੁਆਏਫ੍ਰੈਂਡ ਨੂੰ ਕੀਤਾ ਕਾਬੂ

ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਬੁਆਏਫ੍ਰੈਂਡ ਅਮਿਤ ਹਾਂਡਾ ਦੇ ਕਹਿਣ 'ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Date Updated Last Updated : 29 November 2023, 12:12 PM IST
Share:

ਚੰਡੀਗੜ੍ਹ 'ਚ ਬਾਥਰੂਮ 'ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਲੈਬ ਦੀ ਰਿਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਸਾਥੀ ਕੁੜੀਆਂ ਦੀਆਂ ਕਿੰਨੀਆਂ ਵੀਡੀਓਜ਼ ਬਣਾਈਆਂ ਹਨ। ਉਸ ਨੇ ਅੱਗੇ ਕਿਸ ਨੂੰ ਭੇਜਿਆ ਹਨ।

 

ਗੀਜ਼ਰ ਉੱਪਰ ਲਗਾਇਆ ਸੀ ਕੈਮਰਾ

ਇਸ ਮਾਮਲੇ 'ਚ ਪੀੜਤ ਲੜਕੀ ਜਦੋਂ ਪੀਜੀ 'ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇਕ ਡਿਵਾਈਸ ਫਲੈਸ਼ ਹੁੰਦਾ ਦੇਖਿਆ। ਜਦੋਂ ਉਸਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਕੈਮਰੇ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

 

ਸੈਕਟਰ-22 ਵਿੱਚ ਪੀਜੀ

ਜਿਸ ਪੀਜੀ ਵਿੱਚ ਇਹ ਯੰਤਰ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ਤੇ ਸਥਿਤ ਹੈ। ਉਸ ਵਿੱਚ ਪੰਜ ਕੁੜੀਆਂ ਰਹਿੰਦੀਆਂ ਸਨ। ਸਾਰਿਆਂ ਦਾ ਇੱਕੋ ਬਾਥਰੂਮ ਸੀ। ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਆਪਣੇ ਬੁਆਏਫ੍ਰੈਂਡ ਅਮਿਤ ਹਾਂਡਾ ਦੇ ਕਹਿਣ 'ਤੇ ਲਗਾਇਆ ਸੀ।

Tags :

Recent News