ਨਵੀਂ ਮੁਸੀਬਤ 'ਚ ਚੰਨੀ: ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਛੂਹਣ ਦੇ ਮਾਮਲੇ 'ਚ ਪੰਜਾਬ ਮਹਿਲਾ ਆਯੋਗ ਨੇ ਭੇਜਿਆ ਨੋਟਿਸ 

ਜਲੰਧਰ 'ਚ ਨਾਮਜ਼ਦਗੀ ਭਰਨ ਤੋਂ ਬਾਅਦ ਸਾਹਮਣੇ ਆਏ ਕਾਂਗਰਸੀ ਉਮੀਦਵਾਰ ਚਰਨਜੀਤ ਚੰਨੀ ਨੇ ਅਕਾਲੀ ਆਗੂ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਚੰਨੀ ਨੇ ਮਜ਼ਾਕ ਕਰਦੇ ਹੋਏ ਕੌਰ ਦੀ ਠੋਡੀ ਨੂੰ ਛੂਹ ਲਿਆ ਸੀ।

Share:

ਪੰਜਾਬ ਨਿਊਜ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨਵੀਂ ਮੁਸੀਬਤ ਵਿੱਚ ਫਸ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਚੁੰਨੀ ਨੂੰ ਮਜ਼ਾਕ ਵਿੱਚ ਛੂਹਣ ਦੇ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਹੈ।

ਕਮਿਸ਼ਨ ਨੇ ਡੀਜੀਪੀ ਪੰਜਾਬ ਤੋਂ ਮਾਮਲੇ ਵਿੱਚ ਹੋਈ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਹੈ, ਜਿਸ ਨਾਲ ਚੰਨੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਹਿਲਾ ਕਮਿਸ਼ਨ ਨੇ ਉਸ ਵਾਇਰਲ ਵੀਡੀਓ 'ਤੇ ਕਾਰਵਾਈ ਕੀਤੀ ਹੈ, ਜਿਸ 'ਚ ਚੰਨੀ ਨਾਮਜ਼ਦਗੀ ਤੋਂ ਬਾਅਦ ਬੀਬੀ ਜਗੀਰ ਕੌਰ ਨਾਲ ਹੱਸਦੇ ਅਤੇ ਮਜ਼ਾਕ ਕਰਦੇ ਨਜ਼ਰ ਆ ਰਹੇ ਸਨ।

ਇਹ ਵੀ ਪੜ੍ਹੋ