menu-icon
Punjabi Story Line
  • Home
  • News
  • Punjab
  • Action 'ਚ ਮੁੱਖ ਮੰਤਰੀ ਭਗਵੰਤ ਮਾਨ, ਅਚਾਨਕ ਹੀ ਤਹਿਸੀਲਾਂ 'ਚ ਚੈਕਿੰਗ ਕਰਨ ਪੁੱਜੇ 

Action 'ਚ ਮੁੱਖ ਮੰਤਰੀ ਭਗਵੰਤ ਮਾਨ, ਅਚਾਨਕ ਹੀ ਤਹਿਸੀਲਾਂ 'ਚ ਚੈਕਿੰਗ ਕਰਨ ਪੁੱਜੇ 

ਸੀਐਮ ਨੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਲੋਕਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਫੀਡਬੈਕ ਬਹੁਤ ਮਹੱਤਵ ਰੱਖਦੀ ਹੈ।

Date Updated Last Updated : 18 February 2025, 08:22 PM IST
Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ ਕੀਤਾ ਤਾਂ ਜੋ ਜ਼ਮੀਨੀ ਪੱਧਰ 'ਤੇ ਦਿੱਤੀਆਂ ਜਾ ਰਹੀਆਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲਿਆ ਜਾ ਸਕੇ। ਮੁੱਖ ਮੰਤਰੀ ਅੱਜ ਦੁਪਹਿਰ ਮੌਕੇ ਚੀਮਾ ਦੇ ਸਬ-ਤਹਿਸੀਲ ਕੰਪਲੈਕਸ ਪਹੁੰਚੇ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਲੋਕਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਭਾਵੀ ਕੰਮਕਾਜ ਲਈ ਲੋਕਾਂ ਦੀ ਫੀਡਬੈਕ ਬਹੁਤ ਮਹੱਤਵ ਰੱਖਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੰਪਲੈਕਸ ਦਾ ਦੌਰਾ ਕੀਤਾ ਹੈ ਕਿ ਕੀ ਉਨ੍ਹਾਂ ਦੇ ਕੰਮ ਸੁਚਾਰੂ ਢੰਗ ਨਾਲ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਹੋ ਰਹੇ ਹਨ।

ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵਾਂਗੇ 

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਅਧਿਕਾਰੀਆਂ ਵਿੱਚ ਕੋਈ ਨੁਕਸ ਕੱਢਣਾ ਨਹੀਂ ਹੈ ਸਗੋਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਖੁਦ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਫ਼ਸਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਧ ਤਰਜੀਹ ਲੋਕਾਂ ਦੇ ਰੋਜ਼ਮੱਰਾ ਦੇ ਦਫ਼ਤਰੀ ਕੰਮਕਾਜ ਦਾ ਫੌਰੀ ਹੱਲ ਕਰਨਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸੰਤ ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

30 ਜੂਨ ਤੱਕ ਪੂਰਾ ਹੋਵੇਗਾ ਹਸਪਤਾਲ ਦਾ ਕੰਮ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ 'ਤੇ ਨਿੱਜੀ ਤੌਰ 'ਤੇ ਨਿਰੰਤਰ ਨਜ਼ਰ ਰੱਖਣਗੇ। ਮੁੱਖ ਮੰਤਰੀ ਨੇ ਇਲਾਕੇ ਵਿੱਚ ਨਿਰਮਾਣ ਅਧੀਨ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ 20 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਸਪਤਾਲ 'ਤੇ ਚੱਲ ਰਿਹਾ ਕੰਮ ਇਸ ਸਾਲ 30 ਜੂਨ ਤੱਕ ਪੂਰਾ ਹੋ ਜਾਵੇਗਾ ਜਿਸ ਤੋਂ ਬਾਅਦ ਇਸ ਨੂੰ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ।

Recent News