menu-icon
Punjabi Story Line
Raksha Bandhan 2026
  • Home
  • News
  • Punjab
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਵਾਧਾ ਕਰਨ ਨੂੰ ਮਨਜ਼ੂਰੀ ਦਿੱਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਵਾਧਾ ਕਰਨ ਨੂੰ ਮਨਜ਼ੂਰੀ ਦਿੱਤੀ

ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਭਵਿੱਖ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਗਹਿਲੀ ਕੀਤੀ ਸੀ। ਉਨ੍ਹਾਂ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਹਨ।

Date Updated Last Updated : 25 August 2026, 08:26 PM IST
Share:

ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਦੇ ਇਸ ਫੈਸਲੇ ਨਾਲ ਲਗਭਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਭਗ 10,000 ਰੁਪਏ ਤੋਂ ਵੱਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਇਹ ਫੈਸਲਾ ਸਰਕਾਰ ਦੀ ਉਸ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਪੰਜਾਬ ਦਾ ਭਵਿੱਖ ਸੰਵਾਰਨ ਵਾਲਿਆਂ ਨੂੰ ਉਚਿਤ ਲਾਭ, ਸਨਮਾਨ ਅਤੇ ਬਣਦੀ ਮਾਨਤਾ ਮਿਲਣੀ ਚਾਹੀਦੀ ਹੈ।

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਅਧਿਆਪਕਾਂ ਨੂੰ ਸ਼ਕਤੀਸ਼ਾਲੀ ਬਣਾਉਣਾ ਜ਼ਰੂਰੀ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਉਂਦੀ ਰਹੇਗੀ, ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰੇਕ ਵਿਦਿਆਰਥੀ ਦਾ ਭਵਿੱਖ ਸੁਰੱਖਿਅਤ ਕਰਨਾ ਅਧਿਆਪਕਾਂ ਨੂੰ ਸ਼ਕਤੀਸ਼ਾਲੀ ਬਣਾਉਣ ਤੋਂ ਸ਼ੁਰੂ ਹੁੰਦਾ ਹੈ।

ਵਫ਼ਦ ਨਾਲ ਮੀਟਿੰਗ – ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਦਾ ਜ਼ਿਕਰ

ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਭਵਿੱਖ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਗਹਿਲੀ ਕੀਤੀ ਸੀ। ਉਨ੍ਹਾਂ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਹਨ। ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾ ਰਹੇ ਹਨ। ਸਾਡੀ ਸਰਕਾਰ ਨੇ ਉਨ੍ਹਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਕੇ ਲੰਮੇ ਸਮੇਂ ਤੋਂ ਚਲੇ ਆ ਰਹੇ ਇਸ ਅਨਿਆਂ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।”

ਕੇਂਦਰੀ ਵਿਦਿਆਲਾ ਦੀ ਤਰਜ਼ 'ਤੇ ਬਿਹਤਰ ਸੇਵਾ ਸ਼ਰਤਾਂ

ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ਼ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਾ ਸਕੂਲਾਂ ਦੀ ਤਰਜ਼ 'ਤੇ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀ ਸੇਵਾ ਸ਼ਰਤਾਂ ਵਿੱਚ ਸੁਧਾਰ ਹੋਵੇਗਾ।

15,000 ਤੋਂ ਵੱਧ ਵਿਦਿਆਰਥੀ – ਦੋਵਾਂ ਧਿਰਾਂ ਦੇ ਹਿੱਤਾਂ ਦੀ ਰੱਖਿਆ ਵਚਨਬੱਧ

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਸੀਬੀਐਸਈ ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿੱਚ 15,000 ਤੋਂ ਵੱਧ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਰਾਜ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਜਦੋਂ ਅਧਿਆਪਕ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ। ਸਾਡੀ ਤਰਜੀਹ ਅਧਿਆਪਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ, ਤਾਂ ਜੋ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਹਰੇਕ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ।”

ਹਰ ਜਾਇਜ਼ ਮੰਗ ਨੂੰ ਸਵੀਕਾਰ – ਸਮਾਜ ਦੇ ਹਰ ਵਰਗ ਲਈ ਵਚਨਬੱਧਤਾ

ਕਰਮਚਾਰੀਆਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਅਣਗਹਿਲੀ ਕੀਤੀ, ਜਦੋਂ ਕਿ ਉਨ੍ਹਾਂ ਦੀ ਸਰਕਾਰ ਨੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅਸੀਂ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਹੈ ਅਤੇ ਇਹ ਯਕੀਨੀ ਬਣਾਉਂਦੇ ਰਹਾਂਗੇ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਢੰਗ ਨਾਲ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਨਿਭਾ ਸਕਣ।”

ਮੀਟਿੰਗ ਵਿੱਚ ਹਾਜ਼ਰ ਵੱਡੇ ਅਧਿਕਾਰੀ

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Recent News