menu-icon
Punjabi Story Line
  • Home
  • News
  • Punjab
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਂਵਾ-ਧੀਆਂ ਸਤਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਂਵਾ-ਧੀਆਂ ਸਤਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਂਵਾ-ਧੀਆਂ ਸਤਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ (ਐੱਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜਿਹੜੀਆਂ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਪਹਿਲ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਵੰਡੇ ਹਨ।"

Date Updated Last Updated : 05 June 2026, 07:38 PM IST
Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਦੇਸ਼ ਭਰ ਦੀਆਂ ਯੋਗ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਂਵਾ-ਧੀਆਂ ਸਤਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਯੋਜਨਾ ਦੇ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਔਰਤਾਂ ਦੀ ਆਰਥਿਕ ਆਜ਼ਾਦੀ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵਾਭਿਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਂਵਾ-ਧੀਆਂ ਸਤਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦਕਿ ਅਨੁਸੂਚਿਤ ਜਾਤੀ (ਐੱਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜਿਹੜੀਆਂ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਪਹਿਲ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਵੰਡੇ ਹਨ।"
ਇਸ ਯੋਜਨਾ ਦੇ ਵੱਡੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਹੀਂ ਬਣਾਏਗੀ, ਪਰ ਇਹ ਉਨ੍ਹਾਂ ਨੂੰ ਸਵਾਭਿਮਾਨ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਆਪ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰ ਦੀ ਭਲਾਈ ਵਿੱਚ ਸੁਧਾਰ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਦੀ ਵਿੱਤੀ ਆਜ਼ਾਦੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"

ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਯੋਜਨਾ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਭਗ ਦੋ ਲੱਖ 'ਮਹਿਲਾ ਸਤਕਾਰ ਸਖੀਆਂ' ਨੂੰ ਸੌਂਪੀ ਗਈ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਨਿਰਧਾਰਤ ਹੋਰ ਥਾਵਾਂ ਰਾਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਇਹ ਪਹਿਲ ਪੰਜਾਬ ਭਰ ਵਿੱਚ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਇਕ ਸਾਬਤ ਹੋਵੇਗੀ ਕਿ ਉਹ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਤੀਤ ਕਰ ਸਕਣ।"

Tags :

Recent News