ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਅੱਜ ਅੰਮ੍ਰਿਤਸਰ ‘ਚ

ਖਾਲਸਾ ਕਾਲੇਜ ਵਿੱਚ ਹੋਣ ਵਾਲੇ ਇਸ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦਾ ਪ੍ਰੋਗ੍ਰਾਮ ਵੀ ਹੋਵੇਗਾ। ਉਨ੍ਹਾਂ ਦਾ ਪ੍ਰੋਗਰਾਮ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਉਹ ਆਪਣੇ ਅੰਦਾਜ਼ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕਰਨਗੇ।

Share:

Chief Minister Mann and Kejriwal in Amritsar today : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ 'ਤੇ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਪ੍ਰੋਗਰਾਮ ਖਾਲਸਾ ਕਾਲਜ ਆਫ਼ ਲਾਅ ਤੋਂ ਸ਼ੁਰੂ ਹੋਵੇਗਾ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਪਿੰਡਾਂ ਵਿੱਚ ਬਣੀਆਂ ਨਸ਼ਾ ਵਿਰੋਧੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਸਿੱਧਾ ਸੰਪਰਕ ਕਰਨਾ ਹੈ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਕਮੇਟੀਆਂ ਦੀ ਭੂਮਿਕਾ, ਸਫਲਤਾ ਅਤੇ ਭਵਿੱਖ ਦੀਆਂ ਰਣਨੀਤੀਆਂ ਬਾਰੇ ਚਰਚਾ ਕਰਨਗੇ।

ਵਿਸ਼ੇਸ਼ ਸੁਰੱਖਿਆ ਪ੍ਰਬੰਧ 

ਇਸ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦਾ ਪ੍ਰੋਗ੍ਰਾਮ ਵੀ ਹੋਵੇਗਾ। ਉਨ੍ਹਾਂ ਦਾ ਪ੍ਰੋਗਰਾਮ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਉਹ ਆਪਣੇ ਅੰਦਾਜ਼ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਦੁਪਹਿਰ 12 ਵਜੇ ਤੋਂ ਬਾਅਦ ਪਹੁੰਚਣ ਦੀ ਉਮੀਦ ਹੈ। ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਆਉਣ ਕਾਰਨ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਖਾਲਸਾ ਕਾਲਜ ਦੇ ਪ੍ਰਵੇਸ਼ ਦੁਆਰ ਆਮ ਲੋਕਾਂ ਲਈ ਬੰਦ ਕਰ ਦਿੱਤੇ ਗਏ ਹਨ। ਸਾਰੇ ਗੇਟਾਂ ਅਤੇ ਸਮਾਗਮ ਸਥਾਨਾਂ 'ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਜ਼ਿਲ੍ਹਾ ਪੱਧਰ ਉੱਪਰ ਵੀ ਮੀਟਿੰਗਾਂ

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਦੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਦਾ ਸਾਥ ਲੈਣ ਲਈ ਹਰ ਜ਼ਿਲ੍ਹਾ ਪੱਧਰ ਉੱਪਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਹੀ ਮੀਟਿੰਗ 4 ਮਈ ਨੂੰ ਗੁਰਦਾਸਪੁਰ ਵਿਖੇ ਹੋਵੇਗੀ ਜਿਸ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਭਾਗ ਲੈਣਗੇ।  ਇਸ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸ਼ਾਮਲ ਹੋਣਗੇ। ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਇਕ ਸਾਹਿਬਾਨ ਅਤੇ ਚੇਅਰਮੈਨ ਸਾਹਿਬਾਨ ਵੀ ਹਿੱਸਾ ਲੈਣਗੇ। ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਮੀਟਿੰਗ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਤੋਂ ਬਾਅਦ 7 ਮਈ ਤੋਂ ਸੂਬੇ ਵਿੱਚ ਸ਼ੁਰੂ ਹੋਣ ਜਾ ਰਹੀ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਿਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ।  


 

ਇਹ ਵੀ ਪੜ੍ਹੋ