menu-icon
Punjabi Story Line
  • Home
  • News
  • Punjab
  • ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸਰਕਾਰੀ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਵਾਲੀ ਭੀੜ ’ਤੇ FIR ਦਰਜ ਕਰਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ […]

Date Updated Last Updated : 04 November 2023, 04:34 PM IST
Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।

Recent News