menu-icon
Punjabi Story Line
  • Home
  • News
  • Punjab
  • ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਕਰਵਾ ਰਹੀ ਤੀਰਥ ਯਾਤਰਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਕਰਵਾ ਰਹੀ ਤੀਰਥ ਯਾਤਰਾ

ਪੰਜਾਬ ਨਿਊਜ। ਹਰ ਵਰਗ ਦੇ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਭਰ ਦੇ ਪਵਿੱਤਰ ਸਥਾਨਾਂ ’ਤੇ ਦਰਸ਼ਨ ਕਰਨ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ਸ਼ੁਰੂ ਕਰਨ ਲਈ ਸ਼ਲਾਘਾ ਕਰਦੇ ਹੋਏ ਬਹੁਤ ਸਾਰੇ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੇ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਕਿਵੇਂ ਇਹ ਪਹਿਲਕਦਮੀ ਉਨ੍ਹਾਂ ਨੂੰ ਤੀਰਥ ਯਾਤਰਾ ’ਤੇ ਜਾਣ ਦੇ ਯੋਗ ਬਣਾਇਆ ਹੈ। ਜੋ ਪਹਿਲਾਂ ਵਿੱਤੀ ਤੌਰ ’ਤੇ ਮੁਸ਼ਕਿਲ ਸੀ।

Date Updated Last Updated : 06 December 2024, 02:15 PM IST
Share:

ਸੰਗਰੂਰ ਦੇ ਪਿੰਡ ਪੰਡੋਰੀ ਦੇ ਵਸਨੀਕ ਕੁਲਦੀਪ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਸਰਕਾਰ ਦੇ ਇਸ ਉੱਦਮ ਲਈ ਰਿਣੀ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਕੀਮ ਦਾ ਲਾਭ ਲੈਂਦੇ ਹੋਏ ਉਹ ਹੁਣ ਧਾਰਮਿਕ ਅਸਥਾਨਾਂ ਦੇ ਦਰਸ਼ਨ ਜਾ ਰਹੇ ਹਨ।

ਪਿੰਡ ਪੰਡੋਰੀ ਦੇ ਵਸਨੀਕ ਜਸਵੀਰ ਕੌਰ ਨੇ ਦੱਸਿਆ ਕਿ ਉਹ ਪਹਿਲੀ ਵਾਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਭਾਗਾਂ ਵਾਲੇ ਬਣੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਅਤੇ ਪਰਿਵਾਰ ਵਿੱਚ ਬਹੁਤ ਖੁਸ਼ੀ ਦਾ ਮਾਹੌਲ ਹੈ ਅਤੇ ਇਸ ਲਈ ਅਸੀਂ ਸਾਰੇ ਧੰਨਵਾਦ ਕਰਦੇ ਹਾਂ। ਸਰਕਾਰ ਦੀ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ, ਜੋ ਇਸ ਸਕੀਮ ਦੀ ਵਧਦੀ ਪ੍ਰਸਿੱਧੀ ਨੂੰ ਦਰਸਾਉਂਦਾ ਹੈ। ਇਸ ਯੋਜਨਾ ਤਹਿਤ ਸੀਨੀਅਰ ਸਿਟੀਜਨ ਨੂੰ 50 ਹਜਾਰ ਰੁਪਏ ਦਾ ਲਾਭ ਮਿਲ ਰਿਹਾ ਹੈ। ਮਨਜੀਤ ਕੌਰ ਨੇ ਕਿਹਾ ਕਿ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਇਸ ਅਹਿਮ ਤੇ ਪਵਿੱਤਰ ਕਾਰਜ ਨੂੰ ਆਰੰਭ ਕਰਨ ਲਈ ਉਹ ਧੰਨਵਾਦ ਕਰਦੇ ਹਨ।

ਸੰਗਰੂਰ ਸ਼ਹਿਰ ਦੇ ਸ਼ਰਧਾਲੂ ਰਣਜੀਤ ਸਿੰਘ ਜੋ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਇਸ ਧਾਰਮਿਕ ਯਾਤਰਾ ਲਈ ਪਹੁੰਚੇ ਸਨ, ਨੇ ਕਿਹਾ ਕਿ ਇਹ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਦਾ ਨਿਰਪੱਖਤਾ ਨਾਲ ਹਰ ਵਰਗ ਦੇ ਲੋਕਾਂ ਨੂੰ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਦੀਆਂ ਭਲਾਈ ਸਕੀਮਾਂ ਵਿੱਚੋਂ ਇੱਕ ਇਸ ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਪਿੰਡ ਭਸੌੜ ਦੇ ਨੌਜਵਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਸਦਕਾ ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਨਾਮ ਸਿਮਰਨ ਨਾਲ ਜੁੜਨ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਗਮ ਵਿੱਚ ਉਨ੍ਹਾਂ ਨੂੰ ਇਸ ਯਾਤਰਾ ਸਕੀਮ ਦੀਆਂ ਹੋਰ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਮਿਲੀ ਹੈ। 

ਪਿੰਡ ਉਭਿਆ ਦੇ ਵਸਨੀਕ ਬੀਬੀ ਅਮਰਜੀਤ ਕੌਰ ਨੇ ਰੇਲਵੇ ਸਟੇਸ਼ਨ ਵੱਲ ਜਾਣ ਵਾਲੀ ਬੱਸ ਵਿਚ ਸਵਾਰ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਮਰ ਦੇ ਇਸ ਪੜਾਅ ਵਿੱਚ ਉਨ੍ਹਾਂ ਨੂੰ ਇਹ ਮਾਣ ਹਾਸਲ ਹੋਇਆ ਹੈ। ਪਿੰਡ ਕਹੇਰੂ ਦੇ ਬਜ਼ੁਰਗ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜ਼ੁਰਗਾਂ ਪ੍ਰਤੀ ਦਿਖਾਈ ਸਤਿਕਾਰ ਅਤੇ ਪਿਆਰ ਦੀ ਭਾਵਨਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਬਜ਼ੁਰਗ ਕਿਸੇ ਕਾਰਨ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ, ਉਨ੍ਹਾਂ ਦੀ ਇਹ ਉਮੀਦ ਹੁਣ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਡਾਕਟਰਾਂ, ਵਲੰਟੀਅਰਾਂ ਅਤੇ ਅਧਿਕਾਰੀਆਂ ਦੀ ਟੀਮ ਵੀ ਯਾਤਰੀਆਂ ਨਾਲ ਜਾਂਦੀ ਹੈ। 75 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦੇਖਭਾਲ ਲਈ ਇੱਕ ਨੌਜਵਾਨ ਨੂੰ ਆਪਣੇ ਨਾਲ ਲਿਜਾਣ ਦੀ ਇਜਾਜ਼ਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹਰ ਕਿਸਮ ਦਾ ਬੀਜ ਉਗ ਸਕਦਾ ਹੈ। ਇਹ ਭਾਈਚਾਰਕ ਸਾਂਝ, ਆਪਸੀ ਭਾਈਚਾਰੇ, ਪਿਆਰ ਅਤੇ ਸ਼ਾਂਤੀ ਦੀ ਧਰਤੀ ਹੈ

Recent News