ਬਿਜਲੀ ਮਹਿਕਮੇ ਦਾ ਮੁੱਖ ਖ਼ਜਾਨਚੀ 2 ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਫੜਿਆ 

ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸਨੇ  ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Courtesy: ਵਿਜੀਲੈਂਸ ਦੀ ਹਿਰਾਸਤ 'ਚ ਫੜਿਆ ਗਿਆ ਮੁਲਜ਼ਮ

Share:

 

ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਰੋਜ਼ਾਨਾ ਹੀ ਕਿਸੇ ਨਾ ਕਿਸੇ ਮਹਿਕਮੇ ਚੋਂ ਮੁਲਾਜ਼ਮ ਜਾਂ ਕੋਈ ਅਫ਼ਸਰ ਰਿਸ਼ਵਤ ਲੈਂਦੇ ਫੜੇ ਜਾ ਰਹੇ ਹਨ। ਇਸ ਮੁਹਿੰਮ ਦੇ ਤਹਿਤ ਵਿਜੀਲੈਂਸ ਨੂੰ ਸਫਲਤਾ ਮਿਲ ਰਹੀ ਹੈ ਤੇ ਸੂਬੇ ਅੰਦਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਅੱਜ  ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ (PSPCL) ਦਫ਼ਤਰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2 ਲੱਖ 60 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ।

ਰਿਸ਼ਵਤ ਲੈਕੇ ਵੀ ਨਹੀਂ ਬਦਲੀਆਂ ਤਾਰਾਂ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪਦਾਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸਨੇ  ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ