menu-icon
Punjabi Story Line
  • Home
  • News
  • Punjab
  • ਨੀਟ ਵਿਵਾਦ 'ਚ ਕੇਂਦਰ ਸਰਕਾਰ ਤੇ ਬਰਸੇ ਮੁੱਖਮੰਤਰੀ ਮਾਨ, ਬੋਲੇ- ਇਕ ਪ੍ਰੀਖਿਆ ਵੀ ਪਾਰਦਰਸ਼ੀ ਢੰਗ ਨਾਲ ਨਹੀਂ ਕਰਾ ਸਕੀ ਕੇਂਦਰ

ਨੀਟ ਵਿਵਾਦ 'ਚ ਕੇਂਦਰ ਸਰਕਾਰ ਤੇ ਬਰਸੇ ਮੁੱਖਮੰਤਰੀ ਮਾਨ, ਬੋਲੇ- ਇਕ ਪ੍ਰੀਖਿਆ ਵੀ ਪਾਰਦਰਸ਼ੀ ਢੰਗ ਨਾਲ ਨਹੀਂ ਕਰਾ ਸਕੀ ਕੇਂਦਰ

ਰੋਜ਼ਗਾਰ ਮਿਸ਼ਨ ਦੇ ਤਹਤ ਵਿਭਿੰਨ ਵਿਭਾਗਾਂ 'ਚ ਸ਼ਾਮਿਲ 355 ਨੋਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਪਹੁੰਚੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਕਾਫ਼ੀ ਗਰਜਦੇ ਨਜ਼ਰ ਆਏ। ਉਹਨਾਂ ਨੇ ਇਸ ਮੌਕੇ ਇੱਕ ਵਾਰ ਫਿਰ ਨੀਟ (ਏਨਆਈਟੀ) ਪ੍ਰੀਖਿਆ ਨੂੰ ਲੈ ਕੇ ਕੇਂਦਰ ਸਰਕਾਰ ਤੇ ਤੰਜ ਕਸਿਆ।

Date Updated Last Updated : 08 June 2026, 04:50 PM IST
Share:

ਪੰਜਾਬ: ਰੋਜ਼ਗਾਰ ਮਿਸ਼ਨ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਨੀਟ (NEET) ਪ੍ਰੀਖਿਆ ਦੇ ਮਸਲੇ 'ਤੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ। ਉਹਨਾਂ ਨੇ ਕਿਹਾ ਕਿ ਕੇਂਦਰ ਇਕ ਪ੍ਰੀਖਿਆ ਵੀ ਪਾਰਦਰਸ਼ੀ ਢੰਗ ਨਾਲ ਨਹੀਂ ਕਰਾ ਸਕੀ ਤੇ ਪੰਜਾਬ ਵਿੱਚ ਹੁਣ ਤੱਕ ਪੇਪਰ ਲੀਕ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ। 


'ਨੋਜਵਾਨਾਂ ਦਾ ਮਨੋਬਲ ਪ੍ਰਭਾਵਿਤ ਹੋਇਆ'
ਚੰਡੀਗੜ੍ਹ ਦੇ ਸੈਕਟਰ-35 ਸਥਿਤ ਨਗਰ ਭਵਨ ਵਿੱਚ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2017 ਤੋਂ ਹੁਣ ਤਕ ਦੇਸ਼ ਦੇ ਵੱਖ-ਵੱਖ ਭਰਤੀ ਤੇ ਪ੍ਰਵੇਸ਼ ਪ੍ਰੀਖਿਆਵਾਂ ਦੇ 93 ਪੇਪਰ ਲੀਕ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਹਨਾਂ ਨੇ ਕਿਹਾ ਕਿ ਇਸ ਨਾਲ ਲੱਖਾ ਨੋਜਵਾਨਾਂ ਦਾ ਮਨੋਬਲ ਪ੍ਰਭਾਵਿਤ ਹੋਇਆ ਹੈ। ਅਜਿਹੀਆਂ ਘਟਨਾਵਾਂ ਨਾਲ ਨੌਜਵਾਨਾਂ ਵਿੱਚ ਨਿਰਾਸ਼ਾ ਅਤੇ ਅਵਿਸ਼ਵਾਸ ਦਾ ਮਾਹੌਲ ਬਣਦਾ ਹੈ।
 
'ਪੰਜਾਬ ਵਿੱਚ NEET  ਪੇਪਰ ਲੀਕ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ'

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ NEET ਪ੍ਰੀਖਿਆ ਦੌਰਾਨ ਕਿਸੇ ਤਰ੍ਹਾਂ ਦੇ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ JEE, NEET ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

ਨੌਜਵਾਨਾ ਨੂੰ ਦਿੱਤੀ ਵਧਾਈ
ਮੁੱਖ ਮੰਤਰੀ ਨੇ ਨਵੇਂ ਨਿਯੁਕਤ ਹੋਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਕਰੀਅਰ ਦੀ ਇੱਕ ਮਹੱਤਵਪੂਰਨ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਭਰਤੀ ਪ੍ਰਕਿਰਿਆ ਚਲਾਉਣ ਨਾਲ ਨੌਜਵਾਨਾਂ ਦਾ ਸਰਕਾਰੀ ਪ੍ਰਣਾਲੀ ਉੱਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ।

355 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ 
ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 355 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਭਵਿੱਖ ਵਿੱਚ ਵੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਈ ਰੱਖਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਬਿਹਤਰ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਯੋਗਤਾ ਦੇ ਬਲ 'ਤੇ ਅੱਗੇ ਵਧ ਸਕਣ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।
 

Recent News