menu-icon
Punjabi Story Line
  • Home
  • News
  • Punjab
  • ਅੱਜ ਜਲੰਧਰ ਆਉਣਗੇ ਸੀਐੱਮ ਭਗਵੰਤ ਮਾਨ,ਧੀਆਂ ਦੀ ਲੋਹੜੀ ਸਮਾਗਮ ਵਿੱਚ ਹੋਣਗੇ ਸ਼ਾਮਲ

ਅੱਜ ਜਲੰਧਰ ਆਉਣਗੇ ਸੀਐੱਮ ਭਗਵੰਤ ਮਾਨ,ਧੀਆਂ ਦੀ ਲੋਹੜੀ ਸਮਾਗਮ ਵਿੱਚ ਹੋਣਗੇ ਸ਼ਾਮਲ

ਪ੍ਰਿੰਸੀਪਲ ਵਿਨੋਦ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਹੜੇ ਵਿੱਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਭਗਵੰਤ ਮਾਨ ਪਹੁੰਚ ਰਹੇ ਹਨ। ਇਹ ਪ੍ਰੋਗਰਾਮ ਸਵੇਰੇ.....

Date Updated Last Updated : 11 January 2024, 08:15 AM IST
Share:

ਹਾਈਲਾਈਟਸ

  • ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੀਐਮ ਭਗਵੰਤ ਮਾਨ ਪਹੁੰਚ ਰਹੇ ਹਨ

ਅੱਜ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ 'ਚ ਆਯੋਜਿਤ 'ਧੀਆਂ ਦੀ ਲੋਹੜੀ' ਪ੍ਰੋਗਰਾਮ 'ਚ ਸ਼ਿਰਕਤ ਕਰਨ ਲਈ ਖਾਸ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪਹੁੰਚ ਰਹੇ ਹਨ। ਦੱਸ ਦਈਆ ਕਿ ਸਕੂਲ ਨੇ ਉਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਹੈ। ਡੀਏਪੀ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਅਰਵਿੰਦ ਘਈ ਵੀ ਹਾਜ਼ਰ ਹੋਣਗੇ। ਦਯਾਨੰਦ ਮਾਡਲ ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਹੜੇ ਵਿੱਚ ਧੀਆਂ ਦੀ ਲੋਹੜੀ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਭਗਵੰਤ ਮਾਨ ਪਹੁੰਚ ਰਹੇ ਹਨ। ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

 

ਸੁਰੱਖਿਆ ਦੇ ਕੜੇ ਪ੍ਰਬੰਧ

ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲਿਸ ਨੂੰ ਸੀਐਮ ਦੇ ਆਉਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਤੁਰੰਤ ਪੂਰੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ। ਪੁਲਿਸ ਨੇ ਪ੍ਰੋਗਰਾਮ ਵਾਲੀ ਥਾਂ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ।

Recent News