menu-icon
Punjabi Story Line
  • Home
  • News
  • Punjab
  • CM ਮਾਨ ਨੇ ਰਜਿਸਟਰੀ ਤੋਂ NOC ਹਟਾਉਣ ਨੂੰ ਲੈ ਕੇ ਅੱਜ ਸੱਦੀ ਉੱਚ ਪੱਧਰੀ ਮੀਟਿੰਗ

CM ਮਾਨ ਨੇ ਰਜਿਸਟਰੀ ਤੋਂ NOC ਹਟਾਉਣ ਨੂੰ ਲੈ ਕੇ ਅੱਜ ਸੱਦੀ ਉੱਚ ਪੱਧਰੀ ਮੀਟਿੰਗ

ਸਾਰੇ ਵੱਡੇ ਸ਼ਹਿਰਾਂ ਦੇ ਨਾਲ ਲੱਗਦੇ ਖੇਤਰਾਂ ਵਿੱਚ ਗੈਰ-ਕਾਨੂੰਨੀ ਕਲੋਨੀਆਂ ਸਥਿਤ ਹਨ। ਨਾਜਾਇਜ਼ ਕਲੋਨੀਆਂ ਨੂੰ ਨਿਯਮਤ ਕਰਨ ਦੀ ਨੀਤੀ ਤਿੰਨ ਵਾਰ ਲਾਗੂ ਹੋ ਚੁੱਕੀ ਹੈ। ਇਸ ਤੋਂ ਬਾਅਦ ਵੀ ਮਾਮਲਾ ਪੂਰੀ ਤਰ੍ਹਾਂ ਹੱਲ ਨਹੀਂ ਹੋ ਸਕਿਆ।

Date Updated Last Updated : 07 February 2024, 07:40 AM IST
Share:

Punjab News: ਕੱਲ ਮੰਗਲਵਾਰ ਨੂੰ ਸੀਐਮ ਮਾਨ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਐਲਾਨ ਕੀਤਾ ਸੀ। ਇਸੇ ਫੈਸਲਾ ਨੂੰ ਲੈ ਕੇ ਅੱਜ ਸੀਐਮ ਮਾਨ ਇਸ ਸਬੰਧੀ ਨਿਯਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਸਲਾਹਕਾਰ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੂਰੀ ਰਣਨੀਤੀ ਦੇ ਨਾਲ-ਨਾਲ ਨਿਯਮਾਂ ਨੂੰ ਅੰਤਮ ਰੂਪ ਦਿੱਤਾ ਜਾਵੇਗਾ। ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਮੰਗਲਵਾਰ ਨੂੰ ਕੀਤਾ ਸੀ ਐਲਾਨ

ਮੰਗਲਵਾਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸੀਐਮ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਸੀ ਕਿ ਉਹ ਸੂਬੇ ਦੀਆਂ ਸਾਰੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਉਸ ਤੋਂ ਬਾਅਦ ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।

14 ਹਜ਼ਾਰ ਨਾਜਾਇਜ਼ ਕਾਲੋਨੀਆਂ

ਕਾਬਿਲੇ ਗੌਰ ਹੈ ਕਿ ਇਸ ਸਮੇਂ ਪੰਜਾਬ ਵਿੱਚ 14 ਹਜ਼ਾਰ ਤੋਂ ਵੱਧ ਕਾਲੋਨੀਆਂ ਗ਼ੈਰ-ਕਾਨੂੰਨੀ ਹਨ। ਜਿਸ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਲੈਣ ਵਿੱਚ ਦਿੱਕਤ ਆ ਰਹੀ ਹੈ। ਕਈ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਚੁੱਕੇ ਹਨ। ਅਜਿਹੇ 'ਚ ਸਰਕਾਰ ਪੂਰੀ ਰਣਨੀਤੀ ਨਾਲ ਇਸ ਮੁੱਦੇ ਨੂੰ ਹੱਲ ਕਰਨਾ ਚਾਹੁੰਦੀ ਹੈ।

Recent News