menu-icon
Punjabi Story Line
  • Home
  • News
  • Punjab
  • CM ਮਾਨ ਨੇ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਦਿੱਤੀ ਹਰੀ ਝੰਡੀ, 585 ਕਰੋੜ ਰੁਪਏ ਦੀ ਲਾਗਤ ਨਾਲ ਬਦਲੇਗੀ Punjab ਦੀ ਤਸਵੀਰ

CM ਮਾਨ ਨੇ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਨੂੰ ਦਿੱਤੀ ਹਰੀ ਝੰਡੀ, 585 ਕਰੋੜ ਰੁਪਏ ਦੀ ਲਾਗਤ ਨਾਲ ਬਦਲੇਗੀ Punjab ਦੀ ਤਸਵੀਰ

ਵਿੱਤੀ ਸਾਲ 2025-26 ਵਿੱਚ ਇਸ ਯੋਜਨਾ ਤਹਿਤ 585 ਕਰੋੜ ਰੁਪਏ ਦੇ ਫੰਡਾਂ ਦੀ ਵਿਵਸਥਾ ਕੀਤੀ ਗਈ ਹੈ । ਇਹਨਾਂ ਫੰਡਾਂ ਦਾ ਕਾਰਜਭਾਰ ਡਿਪਟੀ ਕਮਿਸ਼ਨਰਾਂ ਕੋਲ ਹੋਵੇਗਾ ਅਤੇ ਇਹ ਫੰਡ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਅਤੇ ਸਮਾਜਿਕ ਭਾਵਨਾ ਵਾਲੇ ਸ਼ਹਿਰੀਆਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤੇ ਜਾਣਗੇ। 

Date Updated Last Updated : 24 April 2025, 08:48 PM IST
Share:

ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੰਤਰੀ ਮੰਡਲ ਨੇ ਅੱਜ ਸ਼ਾਮ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਮੀਟਿੰਗ ਵਿੱਚ ਲਿਆ।

ਡੀਸੀ ਕੋਲ ਹੋਵੇਗਾ ਫੰਡਾਂ ਦਾ ਕਾਰਜਭਾਰ

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਲੋਕਾਂ ਦੀਆਂ ਰੋਜ਼ਮੱਰਾ ਦੀਆਂ ਮਹੱਤਵਪੂਰਨ ਵਿਕਾਸ ਲੋੜਾਂ ਲਈ ਫੰਡਾਂ ਦਾ ਉਪਬੰਧ ਕੀਤਾ ਗਿਆ ਹੈ। ਵਿੱਤੀ ਸਾਲ 2025-26 ਵਿੱਚ ਇਸ ਯੋਜਨਾ ਤਹਿਤ 585 ਕਰੋੜ ਰੁਪਏ ਦੇ ਫੰਡਾਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹਨਾਂ ਫੰਡਾਂ ਦਾ ਕਾਰਜਭਾਰ ਡਿਪਟੀ ਕਮਿਸ਼ਨਰਾਂ ਕੋਲ ਹੋਵੇਗਾ ਅਤੇ ਇਹ ਫੰਡ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਅਤੇ ਸਮਾਜਿਕ ਭਾਵਨਾ ਵਾਲੇ ਸ਼ਹਿਰੀਆਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤੇ ਜਾਣਗੇ। ਸਿਫ਼ਾਰਸ਼ ਕੀਤੇ/ਪ੍ਰਸਤਾਵਿਤ ਕੰਮਾਂ ਨੂੰ ਯੋਜਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਜ਼ੂਰੀ ਦਿੱਤੀ ਜਾਵੇਗੀ।  ਇਹ ਪ੍ਰਵਾਨਗੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੇਵੇਗੀ ਪਰ ਇਸ ਪ੍ਰਵਾਨਗੀ ਨੂੰ ਮੁੱਖ ਮੰਤਰੀ ਵੱਲੋਂ ਨਿਯੁਕਤ ਕੀਤੇ ਜ਼ਿਲ੍ਹੇ ਦੇ ਇੰਚਾਰਜ ਮੰਤਰੀ ਦੀ ਸਹਿਮਤੀ ਹੋਵੇਗੀ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਕਮੇਟੀ ਨਿਰਧਾਰਤ ਅਥਾਰਟੀ ਦੁਆਰਾ ਕੰਮ ਨੂੰ ਪੂਰਾ ਕਰਵਾਏਗੀ ਅਤੇ ਇਸ ਦੀ ਢੁਕਵੀਂ ਨਿਗਰਾਨੀ ਅਤੇ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਏਗੀ। ਡਿਪਟੀ ਕਮਿਸ਼ਨਰ ਪ੍ਰਵਾਨਿਤ ਕਾਰਜਾਂ ਲਈ ਪ੍ਰਸ਼ਾਸਕੀ ਅਤੇ ਵਿੱਤੀ ਮਨਜ਼ੂਰੀਆਂ ਦੇਣ ਦੇ ਸਮਰੱਥ ਹੋਵੇਗਾ।

 ਪਿੰਡਾਂ ਨੂੰ ਤਬਦੀਲ ਕਰਨ ਦੀ ਮੰਜੂਰੀ

ਮੰਤਰੀ ਮੰਡਲ ਨੇ ਮਾਣਕਪੁਰਾ, ਖੇੜਾ ਗੱਜੂ, ਉਰਨਾ, ਚੰਗੇਰਾ, ਉੱਚਾ ਖੇੜਾ, ਗੁਰਦਿੱਤਪੁਰਾ, ਹਦਿਤਪੁਰਾ ਅਤੇ ਲੈਹਲਾਂ ਸਮੇਤ ਅੱਠ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਇਹਨਾਂ ਪਿੰਡਾਂ ਨੂੰ ਤਹਿਸੀਲ ਰਾਜਪੁਰਾ (ਪਟਿਆਲਾ) ਤੋਂ ਸਬ-ਤਹਿਸੀਲ ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਵਿੱਚ ਤਬਦੀਲ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।

Tags :

Recent News