menu-icon
Punjabi Story Line
  • Home
  • News
  • Punjab
  • ਫਰੀਦਕੋਟ ਵਿਖੇ ਸੀਐਮ ਮਾਨ ਨੇ ਜੱਚਾ-ਬੱਚਾ ਕੇਂਦਰ ਦਾ ਕੀਤਾ ਉਦਘਾਟਨ

ਫਰੀਦਕੋਟ ਵਿਖੇ ਸੀਐਮ ਮਾਨ ਨੇ ਜੱਚਾ-ਬੱਚਾ ਕੇਂਦਰ ਦਾ ਕੀਤਾ ਉਦਘਾਟਨ

ਸਮਾਗਮ ਦੌਰਾਨ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। 

Date Updated Last Updated : 08 December 2023, 09:23 PM IST
Share:

ਹਾਈਲਾਈਟਸ

  • ਭਗਵੰਤ ਸਿੰਘ ਮਾਨ
  • ਜੱਚਾ-ਬੱਚਾ ਕੇਂਦਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਰੀਦਕੋਟ ਵਿਖੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਕੀਤਾ। ਇਸ ਦੌਰਾਨ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਉਪਰੰਤ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜ਼ਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਲਗਨ ਦਾ ਕੋਈ ਸਾਨੀ ਨਹੀਂ ਜਿਸ ਸਦਕਾ ਉਹ ਹਰ ਖੇਤਰ ਵਿੱਚ ਆਪਣੀ ਵਿਲੱਖਣਤਾ ਕਾਇਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ ’ਰੰਗਲਾ ਪੰਜਾਬ’ ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪੇ੍ਰਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਖੇਡਾਂ ਨੂੰ ਪ੍ਰਫੁੱਲਤ ਕਰਨ ’ਤੇ ਜ਼ੋਰ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ’ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ।

37000 ਤੋਂ ਵੱਧ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸ਼ੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਦੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਹੈ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਹਾਸਲ ਨਹੀਂ ਸਨ ਕਰ ਪਾਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

 

Recent News