menu-icon
Punjabi Story Line
  • Home
  • News
  • Punjab
  • ਸੀਐਮ ਮਾਨ ਨੇ ਪਤਨੀ ਸੰਗ ਫ਼ਤਹਿਗੜ੍ਹ ਸਾਹਿਬ ਟੇਕਿਆ ਮੱਥਾ 

ਸੀਐਮ ਮਾਨ ਨੇ ਪਤਨੀ ਸੰਗ ਫ਼ਤਹਿਗੜ੍ਹ ਸਾਹਿਬ ਟੇਕਿਆ ਮੱਥਾ 

ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਤਾਂ ਸ਼ਹੀਦਾਂ ਦੇ ਪੈਰਾਂ ਦੀ ਧੂੜ ਦਾ ਤਿਣਕਾ ਵੀ ਨਹੀਂ ਹਾਂ। ਸੀਐਮ ਨੇ ਕਥਾ ਸੁਣੀ ਤੇ ਅਰਦਾਸ ਵਿੱਚ ਵੀ ਹਾਜ਼ਰੀ ਲਗਵਾਈ। 

Date Updated Last Updated : 27 December 2023, 10:33 AM IST
Share:

ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਕਥਾ ਸੁਣੀ,  ਉੱਥੇ  ਹੀ ਅਰਦਾਸ ਵਿੱਚ ਵੀ ਹਾਜ਼ਰੀ ਲਗਵਾਈ ਗਈ। ਇਸਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਸੰਗਤਾਂ ਨਾਲ ਵੀ ਗੱਲਬਾਤ ਕੀਤੀ ਗਈ।

ਗੁਰੂ ਘਰ ਚੋਂ ਲਿਆ ਆਸ਼ੀਰਵਾਦ 

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ ।ਜਿਸ ਕਰਕੇ ਇੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਲਈ ਪਹੁੰਚਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਬਤੌਰ ਸੰਸਦ ਮੈਂਬਰ ਹੁੰਦਿਆਂ ਸੰਸਦ ਵਿੱਚ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਸੀ। ਉਹਨਾਂ ਕਿਹਾ ਕਿ ਅਸੀਂ ਤਾਂ ਸ਼ਹੀਦਾਂ ਦੇ ਪੈਰਾਂ ਦੀ ਧੂੜ ਦਾ ਤਿਣਕਾ ਵੀ ਨਹੀਂ। ਇਹ ਮਹਾਨ ਸ਼ਹੀਦ ਬਲ ਬਖਸ਼ਣ ਕਿ ਸਮਾਜ ਵਿੱਚ ਬਦਲਾਅ ਲਈ ਉਹ ਆਪਣੀ ਸੇਵਾ ਸਹੀ ਤਰੀਕੇ ਨਾਲ ਕਰਦੇ ਰਹਿਣ। ਇਹੀ ਸਭ ਤੋਂ ਵੱਡਾ ਪੁੰਨ ਹੋਵੇਗਾ। 

Recent News