menu-icon
Punjabi Story Line
  • Home
  • News
  • Punjab
  • ਠੰਡ ਅਤੇ ਸੰਘਣੀ ਧੁੰਦ ਨੇ ਕੀਤਾ ਨਵੇ ਸਾਲ ਦਾ ਸਵਾਗਤ,ਸੂਬੇ ਵਿੱਚ ਚੱਲੀ ਸੀਤ ਲਹਿਰ

ਠੰਡ ਅਤੇ ਸੰਘਣੀ ਧੁੰਦ ਨੇ ਕੀਤਾ ਨਵੇ ਸਾਲ ਦਾ ਸਵਾਗਤ,ਸੂਬੇ ਵਿੱਚ ਚੱਲੀ ਸੀਤ ਲਹਿਰ

ਹਰ ਪਾਸੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

Date Updated Last Updated : 01 January 2024, 08:11 AM IST
Share:

ਠੰਡ ਅਤੇ ਸੰਘਣੀ ਧੁੰਦ ਨੇ ਪੰਜਾਬ ਵਿੱਚ ਲੋਕਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਹੈ। ਸੂਬੇ '80 ਥਾਵਾਂ 'ਤੇ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਖੇਤਰਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਲੈਕੇ ਪੰਜਾਬ ਦਾ ਪ੍ਰਵੇਸ਼ ਦੁਆਰ ਡੇਰਾਬੱਸੀ ਤੱਕ ਸ਼ਾਮਲ ਹੈ। ਹਰ ਪਾਸੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।

ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਵਿੱਚ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਹੁਣ ਕੇਂਦਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ।

 

ਤਾਪਮਾਨ ਵਿੱਚ ਆਈ ਗਿਰਾਵਟ

ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਾਰੇ ਖੇਤਰਾਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਪੂਰੇ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 14.3 ਡਿਗਰੀ ਰਿਹਾ। ਜਦਕਿ ਬਾਕੀ ਸਾਰੀਆਂ ਥਾਵਾਂ 'ਤੇ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

ਅਗਲੇ ਪੰਜ ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਚੰਡੀਗੜ੍ਹ ਅਤੇ ਪੰਜਾਬ ਵਿੱਚ ਅੱਜ ਅਤੇ ਅਗਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਠੰਡ ਵੀ ਵਧੇਗੀ। ਅਜਿਹੇ 'ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ। ਆਪਣੀ ਚਮੜੀ ਨੂੰ ਚੰਗੀ ਰੱਖਣ ਲਈ ਤੁਹਾਨੂੰ ਕਰੀਮ ਅਤੇ ਤੇਲ ਲਗਾਉਣਾ ਹੋਵੇਗਾ। ਵਿਟਾਮਿਨ ਸੀ ਲੈਣਾ ਚਾਹੀਦਾ ਹੈ। ਇਸ ਵਿੱਚ ਫਲ, ਸਬਜ਼ੀਆਂ ਆਦਿ ਸ਼ਾਮਲ ਹਨ। ਨਾਲ ਹੀ, ਬਿਨਾਂ ਕਿਸੇ ਕੰਮ ਦੇ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ। ਜੇਕਰ ਤੁਹਾਨੂੰ ਕਿਸੇ ਕਿਸਮ ਦੀ ਡਾਕਟਰੀ ਸਲਾਹ ਦੀ ਲੋੜ ਹੈ ਤਾਂ ਮੈਡੀਕਲ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰਨਾ ਚਾਹੀਦਾ ਹੈ।

Recent News