menu-icon
Punjabi Story Line
  • Home
  • News
  • Punjab
  • ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਹੰਗਾਮਾ,ਹਵਾਲਾਤੀਆਂ ਵਿੱਚ ਹੋਈ ਖੂਨੀ ਝੜਪ

ਲੁਧਿਆਣਾ ਸੈਂਟਰਲ ਜੇਲ੍ਹ ਵਿੱਚ ਹੰਗਾਮਾ,ਹਵਾਲਾਤੀਆਂ ਵਿੱਚ ਹੋਈ ਖੂਨੀ ਝੜਪ

ਇੱਕ ਨੌਜਵਾਨ ਦਾ ਸਿਰ ਫਟ ਗਿਆ। ਜੇਲ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੇ ਉਸ ਨੂੰ ਸਿਵਲ ਹਸਪਤਾਲ ਲਿਆਂਦਾ। ਜ਼ਖ਼ਮੀ ਨੌਜਵਾਨ ਦੇ ਪਰਿਵਾਰਕ ਮੈਂਬਰ ਵੀ ਸਿਵਲ ਹਸਪਤਾਲ ਪੁੱਜੇ।

Date Updated Last Updated : 14 November 2023, 07:59 AM IST
Share:

ਦੇਰ ਰਾਤ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਹਵਾਲਾਤੀਆਂ ਵੱਲੋਂ ਹੰਗਾਮਾ ਕਰ ਦਿੱਤਾ ਗਿਆ। ਕੇਂਦਰੀ ਜੇਲ੍ਹ ਲੁਧਿਆਣਾ ਵਿੱਚ ਬੰਦ ਹਵਾਲਾਤੀ ਦੀ ਦੂਜੇ ਹਵਾਲਾਤੀਆਂ ਦੇ ਨਾਲ ਖੂਨੀ ਝੜਪ ਹੋ ਗਈ। ਜ਼ਖਮੀ ਦੀ ਪਛਾਣ ਪ੍ਰੀਤਮ ਸਿੰਘ ਭੋਲੂ ਵਜੋਂ ਹੋਈ ਹੈ। ਪ੍ਰੀਤਮ ਸਿੰਘ ਭੋਲੂ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਸਟਾਫ਼ 'ਤੇ ਵੀ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ।

 ਪਹਿਲਾਂ ਨਾਭਾ ਜੇਲ੍ਹ ਵਿੱਚ ਬੰਦ ਸੀ ਪ੍ਰੀਤਮ

ਪ੍ਰੀਤਮ ਪਹਿਲਾਂ ਨਾਭਾ ਜੇਲ੍ਹ ਵਿੱਚ ਬੰਦ ਸੀ ਪਰ ਹੁਣ ਉਸ ਨੂੰ ਤਾਜਪੁਰ ਰੋਡ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੈ। ਪ੍ਰੀਤਮ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਭੋਲੂ 302 ਅਤੇ ਇੱਕ ਹੋਰ ਕੇਸ ਵਿੱਚ ਜੇਲ੍ਹ ਵਿੱਚ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਨੂੰ ਚੱਕੀ ਵਿੱਚ ਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਕੁਝ ਨੌਜਵਾਨਾਂ ਵਿਚ ਤਕਰਾਰ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਭੋਲੂ ਨੂੰ ਚੱਕੀ ਤੋਂ ਕੱਢ ਕੇ ਉਸ ਦੀ ਕੁੱਟਮਾਰ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲਿਆ ਹੈ। ਜਦੋਂ ਭੋਲੂ ਸਿਵਲ ਹਸਪਤਾਲ 'ਚ ਮੀਡੀਆ ਨੂੰ ਆਪਣਾ ਬਿਆਨ ਦੇਣ ਲੱਗਾ ਤਾਂ ਉਸ ਸਮੇਂ ਵੀ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਜ਼ਬਰਦਸਤੀ ਬਿਆਨ ਨਹੀਂ ਦੇਣ ਦਿੱਤਾ। ਪਰਿਵਾਰ ਅਨੁਸਾਰ ਜੇਲ੍ਹ ਵਿੱਚ ਉਨ੍ਹਾਂ ਦੇ ਪੁੱਤਰ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ।

Recent News