ਕਾਊਂਟਰ ਇੰਟੈਲੀਜੈਂਸ ਨੇ ਨਾਰਕੋ ਨੈੱਟਵਰਕ ਦਾ ਕੀਤਾ ਪਰਦਾਫਾਸ਼, 5. 465 ਗ੍ਰਾਮ ਹੈਰੋਇਨ, ਦੋ ਚੀਨੀ ਪਿਸਤੌਲ ਬਰਾਮਦ

ਏਆਈਜੀ ਸੀਆਈ ਫ਼ਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਪਿੰਡ ਕੋਤਵਾਲ ਦੀ ਲਿੰਕ ਸੜਕ 'ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਮੁਲਜ਼ਮ ਸੰਦੀਪ ਅਤੇ ਝੱਜ ਸਿੰਘ ਨੂੰ 465 ਗ੍ਰਾਮ ਹੈਰੋਇਨ, ਦੋ ਪਿਸਤੌਲਾਂ, ਮੈਗਜ਼ੀਨਾਂ ਅਤੇ ਪਿਸਤੌਲ ਸਲਾਈਡਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

Share:

Counter Intelligence busts narco network : ਕਾਊਂਟਰ ਇੰਟੈਲੀਜੈਂਸ ਨੇ ਫਿਰੋਜ਼ਪੁਰ ਵਿੱਚ ਇੱਕ ਸਰਹੱਦ ਪਾਰ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 5 ਕਿਲੋ 465 ਗ੍ਰਾਮ ਹੈਰੋਇਨ, ਦੋ 7.65 ਐਮਐਮ ਚੀਨੀ ਬਣੇ ਪਿਸਤੌਲ, ਚਾਰ ਮੈਗਜ਼ੀਨ ਅਤੇ ਇੱਕ ਪਿਸਤੌਲ ਸਲਾਈਡ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਝੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲਵਾਲਾ ਅਤੇ ਬੱਬੂ ਸਿੰਘ ਉਰਫ਼ ਬੱਬੂ, ਵਾਸੀ ਪਿੰਡ ਜੱਲੋ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਡਰੋਨ ਰਾਹੀਂ ਭੇਜੀ ਗਈ ਸੀ ਖੇਪ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨੀ ਤਸਕਰਾਂ ਨੇ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰ ਭੇਜੀ ਸੀ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਏਆਈਜੀ ਸੀਆਈ ਫ਼ਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਜਿਸ ਦੇ ਆਧਾਰ 'ਤੇ ਪਿੰਡ ਕੋਤਵਾਲ ਦੀ ਲਿੰਕ ਸੜਕ 'ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮੁਲਜ਼ਮ ਸੰਦੀਪ ਅਤੇ ਝੱਜ ਸਿੰਘ ਨੂੰ 465 ਗ੍ਰਾਮ ਹੈਰੋਇਨ, ਦੋ ਪਿਸਤੌਲਾਂ, ਮੈਗਜ਼ੀਨਾਂ ਅਤੇ ਪਿਸਤੌਲ ਸਲਾਈਡਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਤੋਂ ਪਤਾ ਲੱਗਾ ਕਿ ਦੋਵੇਂ ਦੋਸ਼ੀ ਮੋਟਰਸਾਈਕਲ (ਪੀਬੀ 05-ਆਰ-3298) 'ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਦੂਜੀ ਕਾਰਵਾਈ ਬਾਰੇ ਏਡੀਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਭਾਖੜਾ ਪਿੰਡ ਦੇ ਇੱਕ ਖੇਤ ਤੋਂ ਪੰਜ ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਨਸ਼ਾ ਤਸਕਰ ਬਬਲੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਨਵਾਂਸ਼ਹਿਰ ਵਿੱਚ ਫੜ੍ਹੇ ਗਏ ਸਨ ਹਥਿਆਰ

ਕੁੱਝ ਦਿਨ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਪੰਜਾਬ ਪੁਲਿਸ ਦੀ ਇੱਕ ਵੱਡੀ ਇਮਾਰਤ 'ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਟਿੱਬਾ ਨੰਗਲ ਕੁਲਾਰ ਰੋਡ ਇਲਾਕੇ ਤੋਂ ਖਤਰਨਾਕ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਸੀ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਰਾਕੇਟ-ਪ੍ਰੋਪੇਲਡ ਗ੍ਰਨੇਡ (RPG), ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਪੰਜ ਹੈਂਡ ਗ੍ਰਨੇਡ (P-86) ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਸ਼ਾਮਲ ਸਨ। 
 

ਇਹ ਵੀ ਪੜ੍ਹੋ

Tags :