ਸਾਬਕਾ ਕ੍ਰਿਕਟਰ ਅਤੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ Harbhajan Singh ਅੱਜ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਸ਼ਾਮਲ ਹੋਣ ਦੇ ਲਈ ਅਯੁੱਧਿਆ ਪਹੁੰਚਣਗੇ। ਦੱਸ ਦੇਈਏ ਕਿ ਹਰਭਜਨ ਸਿੰਘ ਆਮ ਆਦਮੀ ਪਾਰਟੀ ਦੇ ਪਹਿਲੇ ਸੰਸਦ ਮੈਂਬਰ ਹਨ ਜੋ ਇਸ ਸਮਾਰੋਹ ਵਿੱਚ ਸ਼ਾਮਲ ਹੋਣਗੇ।
ਪੰਜਾਬ ਤੋਂ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪਹਿਲੇ 'ਆਪ' ਨੇਤਾ
Punjab ਤੋਂ ‘ਆਪ’ ਦੇ ਹੋਰ ਸੰਸਦ ਮੈਂਬਰਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ ਹੈ। ਪਰ ਭੱਜੀ ਪਹਿਲੇ 'ਆਪ' ਨੇਤਾ ਹਨ, ਜਿਨ੍ਹਾਂ ਨੇ ਇਸ ਸਮਾਰੋਹ 'ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਆਪਣੀ ਸ਼ੇਅਰ ਕੀਤੀ ਪੋਸਟ ਵਿੱਚ ਭੱਜੀ ਨੇ ਕਿਹਾ- “ਇਹ ਸਾਡੀ ਚੰਗੀ ਕਿਸਮਤ ਹੈ ਕਿ ਇਸ ਸਮੇਂ ਇਹ ਮੰਦਰ ਬਣ ਰਿਹਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਜਾ ਕੇ ਆਸ਼ੀਰਵਾਦ ਲੈਣਾ ਚਾਹੀਦਾ ਹੈ। ਕੋਈ ਫਰਕ ਨਹੀਂ ਪੈਂਦਾ ਕਿ ਕਿਹੜੀ ਪਾਰਟੀ ਜਾਂਦੀ ਹੈ ਜਾਂ ਕਿਹੜੀ ਪਾਰਟੀ ਨਹੀਂ ਜਾਂਦੀ, ਮੈਂ ਜ਼ਰੂਰ ਜਾਵਾਂਗਾ। ਜੇਕਰ ਕਿਸੇ ਨੂੰ ਮੇਰੇ ਰਾਮ ਮੰਦਰ ਜਾਣ ਨੂੰ ਲੈ ਕੇ ਕੋਈ ਸਮੱਸਿਆ ਹੈ ਤਾਂ ਉਹ ਜੋ ਚਾਹੇ ਕਰ ਸਕਦਾ ਹੈ।
Harbhajan Singh ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਭੱਜੀ ਨੂੰ ਕਾਂਗਰਸ ਵੱਲੋਂ ਭਾਜਪਾ 'ਤੇ ਕਥਿਤ ਤੌਰ 'ਤੇ ਰਾਜਨੀਤਿਕ ਉਦੇਸ਼ਾਂ ਲਈ ਮੰਦਰ ਮੁੱਦੇ ਦੀ ਵਰਤੋਂ ਕਰਨ ਦਾ ਦੋਸ਼ ਲਗਾਉਣ ਬਾਰੇ ਸਵਾਲ ਦਾ ਜਵਾਬ ਦਿੰਦੇ ਹੋਏ ਭੱਜੀ ਨੇ ਕਿਹਾ ਕਿ "ਇਹ ਕਾਂਗਰਸ 'ਤੇ ਨਿਰਭਰ ਕਰਦਾ ਹੈ ਕਿ ਉਹ ਜਾਂਦੀ ਹੈ ਜਾਂ ਨਹੀਂ। ਮੈਂ ਮੰਦਰ ਜ਼ਰੂਰ ਜਾਵਾਂਗਾ। ਮੈਂ ਪ੍ਰਮਾਤਮਾ ਅਤੇ ਉਸਦੀ ਕਿਰਪਾ ਵਿੱਚ ਭਰੋਸਾ ਕਰਦਾ ਹਾਂ। ਮੈਂ ਉਨ੍ਹਾਂ ਦਾ ਆਸ਼ੀਰਵਾਦ ਲੈਣਾ ਚਾਹੁੰਦਾ ਹਾਂ।”