ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਰਾਜ ਦੇ ਡੀਜੀਪੀ ਗੌਰਵ ਯਾਦਵ ਨੇ ਟਵਿੱਟਰ 'ਤੇ ਟਵੀਟ ਕੀਤਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਚਾਰ ਗਲਾਕ-26 ਪਿਸਤੌਲ ਬਰਾਮਦ ਹੋਏ ਹਨ। ਸਰਹੱਦ ਪਾਰ ਤਸਕਰੀ ਦੇ ਮਾਡਿਊਲ ਦਾ ਇਹ ਪਰਦਾਫਾਸ਼ ਇੱਕ ਵੱਡੀ ਕਾਮਯਾਬੀ ਹੈ।
In an intelligence-based operation, Amritsar Rural Police has busted a cross-border smuggling module by apprehending two suspects and recovering 4 Glock-26 pistols
— DGP Punjab Police (@DGPPunjabPolice) September 21, 2024
The accused have been in contact with #Pakistan-based smuggler, who has been pushing huge consignments of weapons… pic.twitter.com/9bXIARNKEs
ਡੀਜੀਪੀ ਨੇ ਲਿਖਿਆ ਕਿ ਮੁਲਜ਼ਮ ਪਾਕਿਸਤਾਨ ਵਿੱਚ ਮੌਜੂਦ ਸਮੱਗਲਰਾਂ ਦੇ ਸੰਪਰਕ ਵਿੱਚ ਹੈ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਭਾਰਤੀ ਖੇਤਰ ਵਿੱਚ ਭੇਜ ਰਹੇ ਹਨ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਚੱਲ ਰਹੀ ਹੈ।