24 ਸਾਲ ਪਹਿਲਾਂ ਹੋਈ ਸੀ ਧੀ ਦਾ ਕਤਲ, ਅਕਾਲ ਤਖ਼ਤ ਨੇ ਹੁਣ ਬੀਬੀ ਜਗੀਰ ਕੌਰ ਤੋਂ ਮੰਗਿਆ ਸਪੱਸ਼ਟੀਕਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 24 ਸਾਲ ਪਹਿਲਾਂ ਗਰਭਵਤੀ ਧੀ ਹਰਪ੍ਰੀਤ ਕੌਰ ਦੇ ਕਤਲ ਅਤੇ ਵਾਲਾਂ ਦੀ ਬੇਅਦਬੀ ਕਰਨ ਦੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਬੀਬੀ ਜਗੀਰ ਕੌਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋ ਕੇ ਇੱਕ ਹਫ਼ਤੇ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ।

Share:

ਪੰਜਾਬ ਨਿਊਜ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਣ ਲੱਗੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 24 ਸਾਲ ਪਹਿਲਾਂ ਆਪਣੀ ਗਰਭਵਤੀ ਧੀ ਹਰਪ੍ਰੀਤ ਕੌਰ ਦੇ ਕਤਲ ਅਤੇ ਵਾਲਾਂ ਦੀ ਬੇਅਦਬੀ ਕਰਨ ਦੇ ਦੋਸ਼ਾਂ ਬਾਰੇ ਜਗੀਰ ਕੌਰ ਤੋਂ ਸਪੱਸ਼ਟੀਕਰਨ ਮੰਗਿਆ ਹੈ।

ਇੱਕ ਹਫਤੇ ਚ ਸਪੱਸ਼ੀਟਕਨ ਦੇਣ ਦੀ ਹਦਾਇਤ 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 25 ਸਤੰਬਰ ਨੂੰ ਜਾਰੀ ਪੱਤਰ ਵਿੱਚ ਉਨ੍ਹਾਂ ਨੂੰ ਇੱਕ ਹਫ਼ਤੇ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ। ਜਗੀਰ ਕੌਰ ਨੂੰ ਭੇਜੇ ਪੱਤਰ ਵਿੱਚ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤਾਂ ਮਿਲ ਚੁੱਕੀਆਂ ਹਨ। ਇਸ ਕਾਰਨ ਉਸ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।

20 ਅਪ੍ਰੈਲ, 2000 ਨੂੰ ਘਰ ਚ ਮ੍ਰਿਤਕ ਪਾਈ ਗਈ ਸੀ ਹਰਪ੍ਰੀਤ ਕੌਰ 

ਜਗੀਰ ਕੌਰ ਦੀ ਗਰਭਵਤੀ ਧੀ ਹਰਪ੍ਰੀਤ ਕੌਰ 20 ਅਪਰੈਲ 2000 ਨੂੰ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬੇਗੋਵਾਲ ਵਿੱਚ ਆਪਣੇ ਜੱਦੀ ਘਰ ਵਿੱਚ ਮ੍ਰਿਤਕ ਪਾਈ ਗਈ ਸੀ। ਹਰਪ੍ਰੀਤ ਦਾ ਪਤੀ ਹੋਣ ਦਾ ਦਾਅਵਾ ਕਰਨ ਵਾਲੇ ਕਮਲਜੀਤ ਸਿੰਘ ਨੇ ਬੀਤੀ 21 ਅਪਰੈਲ ਨੂੰ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਬੀਬੀ ਜਗੀਰ ਕੌਰ ’ਤੇ ਆਪਣੀ ਧੀ ਦਾ ਕਤਲ ਕਰਨ ਅਤੇ ਉਸ ਦਾ ਜਲਦਬਾਜ਼ੀ ਵਿੱਚ ਸਸਕਾਰ ਕਰਨ ਦਾ ਦੋਸ਼ ਲਾਇਆ ਸੀ।

ਮੀਟਿੰਗ ਕਰਨ ਦੀ ਮਿਤੀ ਦਾ ਨਹੀਂ ਕੀਤਾ ਐਲਾਨ  

ਦੂਜੇ ਪਾਸੇ 30 ਅਗਸਤ ਨੂੰ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਪੈਨਸ਼ਨਰ ਕਰਾਰ ਦਿੰਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਦੀ ਹਦਾਇਤ ਕੀਤੀ ਗਈ ਸੀ। ਇਸ ਦੇ ਨਾਲ ਹੀ ਬਾਦਲ ਸਰਕਾਰ ਦੌਰਾਨ ਮੰਤਰੀ ਰਹੇ 17 ਸਿੱਖ ਮੰਤਰੀਆਂ ਤੋਂ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈਆਂ ਗਲਤੀਆਂ ਅਤੇ ਅਪਰਾਧਾਂ ਬਾਰੇ ਵੀ ਸੁਖਬੀਰ ਬਾਦਲ ਸਮੇਤ ਸਾਰੇ ਸਿੱਖ ਮੰਤਰੀਆਂ ਵੱਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹੁਣ ਸਿੰਘ ਸਾਹਿਬਾਨ ਨੇ ਇਸ ਮਾਮਲੇ ਵਿੱਚ ਮੀਟਿੰਗ ਕਰਕੇ ਕੋਈ ਫੈਸਲਾ ਲੈਣਾ ਹੈ, ਪਰ ਇਹ ਮੀਟਿੰਗ ਕਦੋਂ ਹੋਵੇਗੀ, ਇਸ ਬਾਰੇ ਅਜੇ ਫੈਸਲਾ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ