menu-icon
Punjabi Story Line
  • Home
  • News
  • Punjab
  • ਵਿਦੇਸ਼ ਤੋਂ ਲੁਧਿਆਣੇ ਪੜ੍ਹਨ ਆਏ ਵਿਦਿਆਰਥੀ ਦੀ ਮੌਤ, ਫੈਲੀ ਸਨਸਨੀ

ਵਿਦੇਸ਼ ਤੋਂ ਲੁਧਿਆਣੇ ਪੜ੍ਹਨ ਆਏ ਵਿਦਿਆਰਥੀ ਦੀ ਮੌਤ, ਫੈਲੀ ਸਨਸਨੀ

ਯੋਕੋਬੋ ਦੇ ਦੋਸਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਦੇਰ ਰਾਤ ਉਸ ਦੇ ਕਮਰੇ ਵਿਚ ਗਏ ਤਾਂ ਉਹ ਬੈੱਡ 'ਤੇ ਪਿਆ ਹੋਇਆ ਸੀ। ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਸਦੇ ਦੋਸਤ ਪਹਿਲਾਂ ਉਸਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੋਂ ਉਸਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ।

Date Updated Last Updated : 07 January 2024, 03:52 PM IST
Share:

ਹਾਈਲਾਈਟਸ

  • ਯੋਕੋਬੋ ਦੇ ਪਰਿਵਾਰ ਨੂੰ ਉਸ ਦੇ ਸਾਥੀਆਂ ਨੇ ਸੂਚਿਤ ਕਰ ਦਿੱਤਾ ਹੈ

ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੀਟੀ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦੀ ਪੜਾਈ ਕਰ ਰਹੇ ਦੱਖਣੀ ਸੂਡਾਨ ਦੇ ਇੱਕ ਵਿਦਿਆਰਥੀ ਨੂੰ ਉਸਦੇ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਾਇਆ ਗਿਆ ਹੈ। ਥਾਣਾ ਸਰਾਭਾ ਨਗਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਦੱਖਣੀ ਸੂਡਾਨ ਦੇ ਮੋਰਡੇ ਮੇਡੀ ਯੋਕੋਬੋ ਵਜੋਂ ਹੋਈ ਹੈ। 

 

ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ

ਮੋਰਡੇ ਮੇਡੀ ਯੋਕੋਬੋ ਇੱਕ ਸਾਲ ਪਹਿਲਾਂ ਲੁਧਿਆਣਾ ਆਇਆ ਸੀ। ਉਹ ਸੁੰਦਰ ਨਗਰ ਵਿੱਚ ਨਰਿੰਦਰ ਬਾਂਸਲ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਸਿਵਲ ਹਸਪਤਾਲ ਦੇ ਅਧਿਕਾਰਿਆਂ ਦੇ ਅਨੁਸਾਰ ਯੋਕੋਬਾ ਐਮਬੀਡੀ ਮਾਲ ਨੇੜੇ ਉਲਟੀਆਂ ਕਰ ਰਿਹਾ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲਾ ਸ਼ੱਕੀ ਹੈ ਪਰ ਯੋਕੋਬੋ ਦੇ ਦੋਸਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਦੇਰ ਰਾਤ ਉਸ ਦੇ ਕਮਰੇ ਵਿਚ ਗਏ ਤਾਂ ਉਹ ਬੈੱਡ 'ਤੇ ਪਿਆ ਹੋਇਆ ਸੀ। ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਹ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਯੋਕੋਬੋ ਦੇ ਪਰਿਵਾਰ ਨੂੰ ਉਸ ਦੇ ਸਾਥੀਆਂ ਨੇ ਸੂਚਿਤ ਕਰ ਦਿੱਤਾ ਹੈ। ਉਸਦੇ ਸਾਥੀਆਂ ਦਾ ਕਹਿਣਾ ਹੈ ਕਿ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਉਸ ਦੀ ਲਾਸ਼ ਨੂੰ ਦੱਖਣੀ ਸੂਡਾਨ ਭੇਜਿਆ ਜਾਵੇਗਾ। 

Tags :

Recent News