menu-icon
Punjabi Story Line
  • Home
  • News
  • Punjab
  • ਨਗਰ ਨਿਗਮ ਚੋਣਾਂ ਵਿੱਚ ਦੇਰੀ, ਪੰਜਾਬ ਸਰਕਾਰ ਨੇ ਜਵਾਬ ਦੇਣ ਲਈ High Court ਤੋਂ ਮੰਗਿਆ ਸਮਾਂ,SC ਕੋਰਟ ਵਿੱਚ ਚੱਲ ਰਹੇ ਕੇਸ ਦਾ ਦਿੱਤਾ ਹਵਾਲਾ

ਨਗਰ ਨਿਗਮ ਚੋਣਾਂ ਵਿੱਚ ਦੇਰੀ, ਪੰਜਾਬ ਸਰਕਾਰ ਨੇ ਜਵਾਬ ਦੇਣ ਲਈ High Court ਤੋਂ ਮੰਗਿਆ ਸਮਾਂ,SC ਕੋਰਟ ਵਿੱਚ ਚੱਲ ਰਹੇ ਕੇਸ ਦਾ ਦਿੱਤਾ ਹਵਾਲਾ

ਹਾਈਕੋਰਟ ਨੇ ਪਿਛਲੀ ਸੁਣਵਾਈ 'ਤੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਸੀ ਨਾਲ ਹੀ ਅਗਲੀ ਸੁਣਵਾਈ 'ਤੇ ਚੋਣ ਪ੍ਰੋਗਰਾਮ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Date Updated Last Updated : 16 January 2024, 08:12 AM IST
Share:

ਹਾਈਲਾਈਟਸ

  • ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਇੱਕ ਦਲੀਲ ਪੇਸ਼ ਕੀਤਾ ਹੈ ਕਿ ਵਾਰਡਬੰਦੀ ਨਾਲ ਸਬੰਧਤ ਇੱਕ ਕੇਸ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ

ਪੰਜਾਬ ਦੇ ਵਿੱਚ 5 ਨਗਰ ਨਿਗਮ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ ਪਰ ਸਰਕਾਰ ਦੇ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਨਹੀ ਕਰਵਾਈਆਂ ਜਾ ਰਹੀਆਂ। ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਦੌਰਾਨ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਇੱਕ ਦਲੀਲ ਪੇਸ਼ ਕੀਤਾ ਹੈ ਕਿ ਵਾਰਡਬੰਦੀ ਨਾਲ ਸਬੰਧਤ ਇੱਕ ਕੇਸ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ। ਸੁਪਰੀਮ ਕੋਰਟ 'ਚ ਇਸ ਮਾਮਲੇ ਦੀ ਸੁਣਵਾਈ 30 ਜਨਵਰੀ ਨੂੰ ਤੈਅ ਹੈ। ਅਜਿਹੇ 'ਚ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ ਜਾਣੀ ਚਾਹੀਦੀ ਹੈ। ਹਾਈ ਕੋਰਟ ਨੇ ਸਰਕਾਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 5 ਫਰਵਰੀ ਨੂੰ ਤੈਅ ਕੀਤੀ ਹੈ।

 

ਇਨ੍ਹਾਂ ਨਗਰ ਨਿਗਮਾਂ ਦੀਆਂ ਚੋਣਾਂ ਦਾ ਮਾਮਲਾ

ਅੰਮ੍ਰਿਤਸਰ ਦੇ ਪ੍ਰਬੋਧ ਚੰਦਰ ਬਾਲੀ ਨੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਫਗਵਾੜਾ ਦੀਆਂ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਆਪਣੇ ਵਕੀਲ ਐਚਸੀ ਅਰੋੜਾ ਰਾਹੀਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਜਨਵਰੀ 2023 ਵਿੱਚ ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਚੋਣਾਂ ਕਰਵਾਉਣ ਦੀ ਲੋੜ ਸੀ। ਕਿਉਂਕਿ ਇਹ ਲਾਜ਼ਮੀ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 7 ਦੇ ਤਹਿਤ ਕੀਤਾ ਜਾਣਾ ਚਾਹੀਦਾ ਹੈ।

 

ਰਾਜ ਸਰਕਾਰ ਨੇ ਵੋਟਰਾਂ ਨੂੰ ਜਮਹੂਰੀ ਹੱਕਾਂ ਤੋਂ ਰੱਖਿਆ ਵਾਂਝਾ

ਇਹ ਚੋਣਾਂ ਨਾ ਕਰਵਾ ਕੇ ਰਾਜ ਸਰਕਾਰ ਨੇ ਲਗਭਗ ਇੱਕ ਸਾਲ ਤੋਂ ਵੋਟਰਾਂ ਨੂੰ ਉਨ੍ਹਾਂ ਦੇ ਕੀਮਤੀ ਜਮਹੂਰੀ ਹੱਕਾਂ ਤੋਂ ਵਾਂਝਾ ਰੱਖਿਆ ਹੈ। ਰਾਜ ਚੋਣ ਕਮਿਸ਼ਨ ਨੇ ਅਜੇ ਤੱਕ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਨੂੰ ਨੋਟੀਫਾਈ ਨਹੀਂ ਕੀਤਾ ਹੈ। ਪਤਾ ਲੱਗਾ ਹੈ ਕਿ ਇਸ ਵਿੱਚ ਚਾਰ ਤੋਂ ਪੰਜ ਨਗਰ ਨਿਗਮ ਸ਼ਾਮਲ ਹਨ। ਐਚਸੀ ਅਰੋੜਾ ਨੇ ਕਿਹਾ ਕਿ ਸਰਕਾਰ ਦਾ ਜਵਾਬ ਅਗਲੀ ਸੁਣਵਾਈ 'ਤੇ ਆਵੇਗਾ। ਇਸ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ।

Recent News