menu-icon
Punjabi Story Line
  • Home
  • News
  • Punjab
  • ਸੰਘਣੀ ਧੁੰਦ ਨੇ ਲਪੇਟੇ 'ਚ ਲਿਆ ਪੰਜਾਬ,15 ਜ਼ਿਲ੍ਹਿਆਂ ਵਿੱਚ ਆਰੈਂਜ ਅਲਰਟ

ਸੰਘਣੀ ਧੁੰਦ ਨੇ ਲਪੇਟੇ 'ਚ ਲਿਆ ਪੰਜਾਬ,15 ਜ਼ਿਲ੍ਹਿਆਂ ਵਿੱਚ ਆਰੈਂਜ ਅਲਰਟ

ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ ਦਾ ਅਲਰਟ ਐਲਾਨਿਆ ਹੈ। 7 ਜਨਵਰੀ ਤੋਂ ਬਾਅਦ ਬੱਦਲਵਾਈ ਅਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

Date Updated Last Updated : 05 January 2024, 08:04 AM IST
Share:

ਹਾਈਲਾਈਟਸ

  • ਅੱਜ ਵੀ ਪੂਰੇ ਪੰਜਾਬ ਵਿੱਚ ਸੂਰਜ ਚੜ੍ਹਨ ਦੀਆਂ ਸੰਭਾਵਨਾਵਾਂ ਨਾਮੁਮਕਿਨ ਹਨ

ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਨੇ ਪੰਜਾਬ ਦੇ ਲੋਕਾਂ ਨੂੰ ਠਰੂੰ-ਠਰੂੰ ਕਰਨ ਲਾ ਦਿੱਤਾ ਹੈ। ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਸੰਬਰ ਮਹੀਨੇ ਵਿੱਚ ਮੀਂਹ ਨਾ ਪੈਣ ਕਾਰਨ ਜਨਵਰੀ ਦੀ ਸ਼ੁਰੂਆਤ ਵੀ ਸੰਘਣੀ ਧੁੰਦ ਨਾਲ ਹੋਈ ਹੈ ਜੋ ਕਿ ਜਾਰੀ ਰਹੇਗੀ। ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਆਰੈਂਜ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਪੂਰਬੀ ਅਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ।

 

ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਜਿਆਦਾ ਫਰਕ ਨਹੀਂ

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਅੱਧੀ ਰਾਤ ਤੋਂ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਅੱਜ ਵੀ ਪੂਰੇ ਪੰਜਾਬ ਵਿੱਚ ਸੂਰਜ ਚੜ੍ਹਨ ਦੀਆਂ ਸੰਭਾਵਨਾਵਾਂ ਨਾਮੁਮਕਿਨ ਹਨ। ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਹੋਵੇਗਾ।

 

ਖੁਸ਼ਕ ਮੌਸਮ ਕਾਰਨ ਡਿੱਗ ਰਿਹਾ ਤਾਪਮਾਨ

ਮੌਸਮ ਮਾਹਿਰਾਂ ਨੇ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਫਰਕ ਦਾ ਕਾਰਨ ਮੀਂਹ ਦੀ ਕਮੀ ਨੂੰ ਦੱਸਿਆ ਹੈ। ਪੰਜਾਬ ਵਿੱਚ ਦਸੰਬਰ ਮਹੀਨੇ ਵਿੱਚ ਔਸਤਨ 10.7 ਐਮਐਮ ਮੀਂਹ ਪੈਂਦਾ ਹੈ ਪਰ ਇਸ ਸਾਲ 70 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਸੀ। ਖੁਸ਼ਕ ਮੌਸਮ ਕਾਰਨ ਰਾਤ ਦਾ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ ਹੈ, ਜਦੋਂ ਕਿ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।

 

Recent News