menu-icon
Punjabi Story Line
  • Home
  • News
  • Punjab
  • ਪੰਜਾਬ-ਹਰਿਆਣਾ ਵਿੱਚ ਸੰਘਣੀ ਧੁੰਦ, ਮਕਰ ਸੰਕ੍ਰਾਂਤੀ ਤੱਕ ਰਹੇਗਾ ਮੌਸਮ ਖ਼ਰਾਬ

ਪੰਜਾਬ-ਹਰਿਆਣਾ ਵਿੱਚ ਸੰਘਣੀ ਧੁੰਦ, ਮਕਰ ਸੰਕ੍ਰਾਂਤੀ ਤੱਕ ਰਹੇਗਾ ਮੌਸਮ ਖ਼ਰਾਬ

ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿੱਚ ਮੀਂਹ ਪੈ ਸਕਦਾ ਹੈ। ਹਰਿਆਣਾ ਦਾ ਔਸਤ ਤਾਪਮਾਨ 6.1 ਡਿਗਰੀ ਘੱਟ ਦਰਜ ਕੀਤਾ ਗਿਆ ਹੈ।

Date Updated Last Updated : 10 January 2024, 08:43 AM IST
Share:

ਹਾਈਲਾਈਟਸ

  • ਬੁੱਧਵਾਰ ਸਵੇਰੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਦੇ ਕਾਰਨ ਵਿਜੀਬਿਲਟੀ 50 ਮੀਟਰ ਤੋਂ 100 ਮੀਟਰ ਦਰਜ ਕੀਤੀ ਗਈ

ਕੜਾਕੇ ਦੇ ਪੈ ਰਹੀ ਠੰਡ ਅਤੇ ਸੰਘਣੀ ਧੁੰਦ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੂੰ ਆਪਣੇ ਲਪੇਟੇ ਵਿੱਚ ਲਿਆ ਹੋਇਆ ਹੈ। ਬੁੱਧਵਾਰ ਸਵੇਰੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਦੇ ਕਾਰਨ ਵਿਜੀਬਿਲਟੀ 50 ਮੀਟਰ ਤੋਂ 100 ਮੀਟਰ ਦਰਜ ਕੀਤੀ ਗਈ। ਉੱਥੇ ਹੀ ਮੌਸਮ ਵਿਭਾਗ ਦੇ ਅਨੁਸਾਰ ਅਜੇ ਠ਼ੰਡ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਹਿਮਾਚਲ ਦੇ ਕੁਫਰੀ 'ਚ ਇਸ ਸਾਲ ਪਹਿਲੀ ਵਾਰ ਬਰਫਬਾਰੀ ਹੋਈ ਹੈ।

 

ਪੰਜਾਬ ਦੇ ਇੰਨ੍ਹਾਂ ਜ਼ਿਲ੍ਹਿਆਂ ‘ਚ ਮੌਸਮ ਖਰਾਬ

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਦੇ ਖ਼ਰਾਬ ਬਣੇ ਰਹਿਣ ਦੀ ਸੰਭਵਾਨਾਂ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅੱਜ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।

 

ਮਕਰ ਸੰਕ੍ਰਾਂਤੀ ਤੱਕ ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾਂ

ਸੰਘਣੀ ਧੁੰਦ ਕਾਰਨ ਕੱਲ੍ਹ ਚੰਡੀਗੜ੍ਹ ਵਿੱਚ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਮਕਰ ਸੰਕ੍ਰਾਂਤੀ ਤੱਕ ਇੱਥੇ ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਕੁਕੁਮਸੇਰੀ 'ਚ ਘੱਟੋ-ਘੱਟ ਤਾਪਮਾਨ -8.6 ਡਿਗਰੀ, ਜਦਕਿ ਕੁਫਰੀ 'ਚ ਘੱਟੋ-ਘੱਟ ਤਾਪਮਾਨ -0.4 ਡਿਗਰੀ ਦਰਜ ਕੀਤਾ ਗਿਆ।

Recent News