menu-icon
Punjabi Story Line
  • Home
  • News
  • Punjab
  • ਢੀਂਡਸਾ ਦੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਹੋਈਆਂ ਹੋਰ ਤੇਜ਼, 23 ਦਿਸੰਬਰ ਨੂੰ ਸੱਦੀ ਮੀਟਿੰਗ

ਢੀਂਡਸਾ ਦੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਹੋਈਆਂ ਹੋਰ ਤੇਜ਼, 23 ਦਿਸੰਬਰ ਨੂੰ ਸੱਦੀ ਮੀਟਿੰਗ

ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਦੌਰਾਨ ਢੀਂਡਸਾ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ 15 ਮਿੰਟ ਤੱਕ ਬੰਦ ਕਮਰਾ ਮੀਟਿੰਗ ਹੋਈ।

Date Updated Last Updated : 21 December 2023, 01:35 PM IST
Share:

ਸ਼੍ਰੋਮਣੀ ਅਕਾਲੀ ਦਲ (ਯੂਨਾਈਟੇਡ) ਦੇ ਮੁੱਖੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਢੀਂਡਸਾ ਨੇ 23 ਦਸੰਬਰ ਨੂੰ ਪਾਰਟੀ ਆਗੂਆਂ ਨਾਲ ਅਕਾਲੀ ਦਲ 'ਚ ਵਾਪਸੀ ਦੇ ਮੁੱਦੇ 'ਤੇ ਗੱਲਬਾਤ ਕਰਨ ਲਈ ਮੀਟਿੰਗ ਸੱਦ ਲਈ ਹੈ। ਦਰਅਸਲ ਹਾਲ ਹੀ ਵਿੱਚ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਦੌਰਾਨ ਢੀਂਡਸਾ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ 15 ਮਿੰਟ ਤੱਕ ਬੰਦ ਕਮਰਾ ਮੀਟਿੰਗ ਹੋਈ। ਕਮਰੇ ਤੋਂ ਬਾਹਰ ਆਉਂਦਿਆਂ ਹੀ ਢੀਂਡਸਾ ਨੇ ਕਿਹਾ ਕਿ 15 ਮਿੰਟ ਚੱਲੀ ਮੀਟਿੰਗ ਵਿੱਚ ਅਕਾਲੀ ਦਲ ਯੂਨਾਈਟੇਡ ਦੇ ਅਕਾਲੀ ਦਲ ਵਿੱਚ ਰਲੇਵੇਂ ਦੀ ਗੱਲ ਹੋਈ।

ਸੁਖਬੀਰ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਕੀਤੀ ਸੀ ਅਪੀਲ 

ਦਸ ਦੇਈਏ ਕਿ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਨਾਰਾਜ਼ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਸੀ। ਢੀਂਡਸਾ ਨੇ ਸੁਖਬੀਰ ਦੇ ਸੱਦੇ 'ਤੇ ਮੁੜ ਪਰਤਣ ਦੇ ਸੰਕੇਤ ਦਿੰਦੇ ਹੋਏ ਕਿਹਾ ਸੀ ਕਿ ਇਹ ਕਦਮ ਚੁੱਕਣ ਤੋਂ ਪਹਿਲਾਂ ਪਾਰਟੀ ਮੈਂਬਰਾਂ ਦੀ ਇਜਾਜ਼ਤ ਜ਼ਰੂਰੀ ਹੈ। ਢੀਂਡਸਾ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਹ ਚੰਗੀ ਗੱਲ ਹੈ, ਬਾਦਲ ਨੇ ਬੇਅਦਬੀ ਲਈ ਮੁਆਫੀ ਮੰਗੀ ਹੈ। ਪਰ ਉਸ ਦੀ ਵੱਖਰੀ ਪਾਰਟੀ ਬਣਾਉਣ ਪਿੱਛੇ ਸਿਰਫ਼ ਬੇਅਦਬੀ ਤੋਂ ਇਲਾਵਾ ਹੋਰ ਵੀ ਕਈ ਮੁੱਦੇ ਸਨ, ਜਿਨ੍ਹਾਂ ਨੂੰ ਵਿਚਾਰਨ ਦੀ ਲੋੜ ਹੈ। ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਅਕਾਲੀ ਦਲ ਵਿੱਚ ਫੁੱਟ ਸ਼ੁਰੂ ਹੋ ਗਈ ਸੀ। ਸੀਨੀਅਰ ਆਗੂਆਂ ਦੀ ਅਣਦੇਖੀ ਤੋਂ ਬਾਅਦ ਢੀਂਡਸਾ ਨੇ ਵੀ 2019 ਵਿੱਚ 19 ਅਕਤੂਬਰ ਨੂੰ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ।

Recent News