Courtesy: ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ
ਰੂਪਨਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਹਰਚਰਨ ਸਿੰਘ ਭੁੱਲਰ ਵੱਲੋਂ ਰੂਪਨਗਰ ਰੇਂਜ ਦੇ ਜ਼ਿਲ੍ਹਾ ਐਸ.ਏ.ਐਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿਖੇ ਤਾਇਨਾਤ 593 ਕਰਮਚਾਰੀਆਂ ਨੂੰ ਤਰੱਕੀ ਦਿੱਤੀ ਹੈ। ਜਿਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 83 ਪੁਲਿਸ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਤਰੱਕੀਆਂ ਦੇ ਹੁਕਮ ਜਾਰੀ ਕਰਦਿਆਂ ਹਰਚਰਨ ਸਿੰਘ ਭੁੱਲਰ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਮੁਲਾਜਮਾਂ ਨੂੰ ਸਮੇਂ-ਸਮੇਂ ਤੇ ਤਰੱਕੀ ਦਿੱਤੀ ਜਾਂਦੀ ਹੈ।
ਫਤਹਿਗੜ੍ਹ ਸਾਹਿਬ ਦੇ ਮੁਲਾਜ਼ਮਾਂ ਨੂੰ ਮਿਲੀ ਤਰੱਕੀ
ਇਸ ਸਬੰਧੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 07 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ ਤੋਂ ਸਬ-ਇੰਸਪੈਕਟਰ, 02 ਕਰਮਚਾਰੀਆਂ ਨੂੰ ਹੌਲਦਾਰ ਤੋਂ ਸਹਾਇਕ ਥਾਣੇਦਾਰ, 01 ਕਰਮਚਾਰੀ ਨੂੰ ਸਿਪਾਹੀ ਤੋਂ ਹੌਲਦਾਰ, 24 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 21 ਕਰਮਚਾਰੀਆਂ ਨੂੰ ਸਹਾਇਕ ਥਾਣੇਦਾਰ/ਐਲ.ਆਰ., 16 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 01 ਕਰਮਚਾਰੀ ਨੂੰ ਹੌਲਦਾਰ/ਪੀ.ਆਰ, ਅਤੇ 08 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 51 ਕਰਮਚਾਰੀਆਂ ਨੂੰ ਸੀਨੀਅਰ ਸਿਪਾਹੀ ਵਜੋਂ ਪਦ-ਉਨਤ ਕੀਤਾ ਗਿਆ ਹੈ।