Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਅਗਲਾ ਬਜਟ ਸੈਸ਼ਨ ਨੇੜੇ ਹੋਣ ਦੇ ਕਾਰਨ ਕੈਬਨਿਟ ਮੀਟਿੰਗ ਕਾਫੀ ਅਹਿਮ ਰਹੀ। ਅਜਿਹੇ 'ਚ ਕਈ ਅਹਿਮ ਫੈਸਲੇ ਵੀ ਲਏ ਗਏ। ਕੱਟੇ ਗਏ ਰਾਸ਼ਨ ਕਾਰਡਾਂ ਨੂੰ ਲੈ ਕੇ ਵੀ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਸਰਕਾਰ ਵਲੋਂ ਕਟੇ ਗਏ 10 ਲੱਖ 77 ਹਜ਼ਾਰ ਰਾਸ਼ਨ ਕਾਰਡਾਂ ਨੂੰ ਫਿਰ ਤੋਂ ਬਹਾਲ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ। ਸਰਕਾਰ ਜਲਦ ਹੀ ਲੋਕਾਂ ਲਈ ਰਾਸ਼ਨ ਦੀ Door Step Delivery ਸ਼ੁਰੂ ਕਰਨ ਦੀ ਤਿਆਰੀ ਵੀ ਕਰ ਲਈ ਗਈ ਹੈ। ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਮਿਲੇਗਾ।
ਮਾਨ ਫਿਰ ਬੋਲੇ- ਲੋਕ ਸਭਾ ਚੋਣਾਂ 'ਚ 13-0 ਨਾਲ ਜਿਤਾਂਗੇ
ਮੁੱਖ ਮੰਤਰੀ ਭਗਵੰਤ ਮਾਨ ਕੈਬਿਨੇਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ੍ਰੈਂਸ ਕੀਤੀ। ਉਹਨਾਂ ਨੇ ਕਿਹਾ ਕਿ ਕਾਂਗਰਸ ਨਾਲ ਗਠਜੋੜ ਬਾਰੇ ਕਿਹਾ ਕਿ ਅਸੀਂ ਪੰਜਾਬ ਵਿੱਚ ਅਜਿਹਾ ਕੁਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 13 ਸੀਟਾਂ 'ਤੇ ਲੋਕ ਸਭਾ ਚੋਣਾਂ 'ਚ ਨਤੀਜੇ 13-0 ਨਾਲ ਆਮ ਆਦਮੀ ਪਾਰਟੀ ਦੇ ਹੱਕ 'ਚ ਹਨ। ਜਦੋਂ ਪ੍ਰੈੱਸ ਨੇ ਮਮਤਾ ਬੈਨਰਜੀ ਬਾਰੇ ਸਵਾਲ ਪੁੱਛੇ ਤਾਂ ਉਨ੍ਹਾਂ ਕਿਹਾ ਕਿ ਸ਼ਾਇਦ ਕੁਝ ਗੱਲਬਾਤ ਚੱਲ ਰਹੀ ਸੀ। ਪਰ ਅਸੀਂ ਪੰਜਾਬ ਵਿੱਚ ਅਜਿਹਾ ਕੁਝ ਨਹੀਂ ਕਰਨ ਜਾ ਰਹੇ। ਮੁੱਖ ਮੰਤਰੀ ਦੇ ਬਿਆਨ ਤੋਂ ਇਹ ਸੰਕੇਤ ਮਿਲਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸੂਬੇ ਵਿੱਚ ਕਾਂਗਰਸ ਅਤੇ ‘ਆਪ’ ਵਿੱਚ ਕੋਈ ਗਠਜੋੜ ਨਹੀਂ ਹੋਵੇਗਾ।
ਕੈਬਨਿਟ ਦੀ ਅਹਿਮ ਮੀਟਿੰਗ ਤੋਂ ਬਾਅਦ ਮੀਡੀਆ ਦੇ ਸਾਥੀਆਂ ਨਾਲ ਵੇਰਵੇ ਸਾਂਝੇ ਕਰ ਰਹੇ ਹਾਂ... ਪੰਜਾਬ ਭਵਨ, ਚੰਡੀਗੜ੍ਹ ਤੋਂ Live... https://t.co/gmRMVDSnh9
— Bhagwant Mann (@BhagwantMann) January 24, 2024
AAP will win all 13 seats in Punjab: Bhagwant Mann
— ANI Digital (@ani_digital) January 24, 2024
Read @ANI Story | https://t.co/w8D1OJkBlu#INDIA #Mamata #Banerjeewest #BengalLoksabha #MannPunjab pic.twitter.com/eVlUD260fq