menu-icon
Punjabi Story Line
  • Home
  • News
  • Punjab
  • ਨਸ਼ੇੜੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰ ਮੁਕਾਇਆ

ਨਸ਼ੇੜੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰ ਮੁਕਾਇਆ

ਪਤੀ-ਪਤਨੀ ਨਰਮਾ ਚੁਗਣ ਲਈ ਮੁਕਤਸਰ ਗਏ ਹੋਏ ਸਨ। ਮੁਲਜ਼ਮ ਚਾਰ-ਪੰਜ ਦਿਨ ਪਹਿਲਾਂ ਪਿੰਡ ਆਇਆ ਸੀ। ਇਸ ਤੋਂ ਬਾਅਦ ਉਹ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ।

Date Updated Last Updated : 22 November 2023, 05:28 PM IST
Share:

ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਖੋਟੇ ਵਿੱਚ ਦੇਰ ਰਾਤ ਇੱਕ ਨੌਜਵਾਨ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਨੌਜਵਾਨ ਨਸ਼ੇ ਦਾ ਆਦੀ ਸੀ। ਇਸ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਝਗੜਾ ਰਹਿੰਦਾ ਸੀ। ਮੁਲਜ਼ਮ ਪਹਿਲਾਂ ਆਪਣੇ ਤਿੰਨ ਬੱਚਿਆਂ ਨੂੰ ਘਰੋਂ ਛੱਡ ਗਿਆ। ਇਸ ਤੋਂ ਬਾਅਦ ਉਸਨੇ ਘਰਵਾਲੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ।

ਘਟਨਾ ਦੀ ਬਾਰੀਕੀ ਨਾਲ ਜਾਂਚ ਜਾਰੀ

ਨਿਹਾਲ ਸਿੰਘ ਵਾਲਾ ਦੇ ਡੀਐੱਸਪੀ ਮਨਜੀਤ ਸਿੰਘ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਮੁਲਜ਼ਮ ਅਜੇ ਫਰਾਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪਤੀ-ਪਤਨੀ ਨਰਮਾ ਚੁਗਣ ਲਈ ਮੁਕਤਸਰ ਗਏ ਹੋਏ ਸਨ। ਮੁਲਜ਼ਮ ਚਾਰ-ਪੰਜ ਦਿਨ ਪਹਿਲਾਂ ਪਿੰਡ ਆਇਆ ਸੀ। ਉਹ ਨਸ਼ੇ ਦਾ ਆਦੀ ਸੀ ਅਤੇ ਸਾਡੀ ਧੀ ਉਸ ਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ 'ਚ ਲੜਾਈ ਹੁੰਦੀ ਰਹਿੰਦੀ ਸੀ ਅਤੇ ਉਨ੍ਹਾਂ ਦੀ ਧੀ ਇਸ ਤੋਂ ਕਾਫੀ ਪਰੇਸ਼ਾਨ ਰਹਿੰਦੀ ਸੀ।


ਤਿੰਨੋਂ ਬੱਚੇ ਲਾਪਤਾ

ਕੱਲ੍ਹ ਉਹ ਪਹਿਲਾਂ ਆਪਣੇ ਤਿੰਨ ਬੱਚਿਆਂ ਨੂੰ ਕਿਤੇ ਛੱਡ ਗਿਆ ਸੀ। ਮੁਲਜ਼ਮ ਦਾ ਨਾਂ ਨਿੱਕਾ ਸਿੰਘ ਹੈ। ਉਸ ਦੀ ਉਮਰ ਕਰੀਬ 30 ਸਾਲ ਹੈ। ਮ੍ਰਿਤਕ ਦੀ ਉਮਰ ਵੀ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਉਸਦੀ ਘਰਵਾਲੀ ਦਾ ਨਾਂ ਗੁਰਪ੍ਰੀਤ ਕੌਰ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮ ਤਿੰਨਾਂ ਬੱਚਿਆਂ ਨੂੰ ਕਿੱਥੇ ਛੱਡ ਕੇ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਨਿਹਾਲ ਸਿੰਘ ਵਾਲਾ ਦੇ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਅਮਰਜੀਤ ਸਿੰਘ ਨਿੱਕਾ ਨੇ ਆਪਣੀ ਪਤਨੀ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Tags :

Recent News