menu-icon
Punjabi Story Line
  • Home
  • News
  • Punjab
  • ਮੋਹਾਲੀ 'ਚ ਨਸ਼ੇ ਦੀ ਹੋਮ ਡਿਲੀਵਰੀ ਦਾ ਪਰਦਾਫਾਸ਼, ਪਿੰਡ ਵਾਸੀਆਂ ਨੇ ਰੰਗੇ ਹੱਥੀਂ ਫੜੇ ਦੋ ਨੌਜਵਾਨ, ਕੀਤਾ ਪੁਲਿਸ ਹਵਾਲੇ

ਮੋਹਾਲੀ 'ਚ ਨਸ਼ੇ ਦੀ ਹੋਮ ਡਿਲੀਵਰੀ ਦਾ ਪਰਦਾਫਾਸ਼, ਪਿੰਡ ਵਾਸੀਆਂ ਨੇ ਰੰਗੇ ਹੱਥੀਂ ਫੜੇ ਦੋ ਨੌਜਵਾਨ, ਕੀਤਾ ਪੁਲਿਸ ਹਵਾਲੇ

ਮੋਹਾਲੀ ਜ਼ਿਲ੍ਹੇ ਦੇ ਪਿੰਡ ਝੰਜੇੜੀ ਵਿੱਚ ਨਸ਼ੇ ਦੀ ਕਥਿਤ ਹੋਮ ਡਿਲੀਵਰੀ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਚੌਕਸੀ ਅਤੇ ਸੂਝਬੂਝ ਕਾਰਨ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਲੋਕਾਂ ਨੂੰ ਸ਼ੱਕ ਸੀ ਕਿ ਇਹ ਵਿਅਕਤੀ ਕਾਫ਼ੀ ਸਮੇਂ ਤੋਂ ਪਿੰਡ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਹਨ।

Date Updated Last Updated : 16 June 2026, 03:31 PM IST
Share:

ਮੋਹਾਲੀ: ਪੰਜਾਬ ਦਾ ਯੁਵਾ ਲਗਾਤਾਰ ਨਸ਼ਿਆਂ ਵੱਲ ਵੱਧਦਾ ਨਜ਼ਰ ਆਉਂਦਾ ਹੈ। ਹਾਲਾਂਕਿ, ਨਸ਼ਿਆਂ ਵਿਰੁੱਧ ਕਈ ਮੁਹਿੰਮਾਂ ਚਲਾਉਣ ਦੇ ਬਾਵਜੂਦ ਵੀ ਨਸ਼ੇ ਨੂੰ ਨੱਥ ਨਹੀਂ ਪੈ ਰਹੀ। ਇਸ ਵਿਚਾਲੇ, ਮੋਹਾਲੀ ਜ਼ਿਲ੍ਹੇ ਦੇ ਪਿੰਡ ਝੰਜੇੜੀ ਵਿੱਚ ਨਸ਼ੇ ਦੀ ਕਥਿਤ ਹੋਮ ਡਿਲੀਵਰੀ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਚੌਕਸੀ ਅਤੇ ਸੂਝਬੂਝ ਕਾਰਨ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਦੋਵਾਂ 'ਤੇ ਸ਼ੱਕ ਹੈ ਕਿ ਉਹ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਪਿੰਡ ਵਿੱਚ ਪਹੁੰਚੇ ਸਨ।

 

ਆਰਡਰ ਮਿਲਣ ਤੇ ਕਰਨ ਆਏ ਸੀ ਹੋਮ ਡਿਲੀਵਰੀ
ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਕਾਰ ਰਾਹੀਂ ਪਿੰਡ ਵਿੱਚ ਆਏ ਸਨ ਅਤੇ ਉਨ੍ਹਾਂ ਨੂੰ ਮੋਬਾਈਲ ਫੋਨ ਰਾਹੀਂ ਆਰਡਰ ਮਿਲਣ ਤੋਂ ਬਾਅਦ ਨਸ਼ਾ ਪਹੁੰਚਾਉਣ ਲਈ ਬੁਲਾਇਆ ਗਿਆ ਸੀ। ਇਸ ਗਤੀਵਿਧੀ ਬਾਰੇ ਪਿੰਡ ਦੇ ਕੁਝ ਲੋਕਾਂ ਨੂੰ ਪਹਿਲਾਂ ਹੀ ਜਾਣਕਾਰੀ ਮਿਲ ਚੁੱਕੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਨਿਗਰਾਨੀ ਸ਼ੁਰੂ ਕਰ ਦਿੱਤੀ।

 

ਪਿੰਡ ਵਾਸੀ ਅਮਿਤ ਖਾਨ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਨੂੰ ਸ਼ੱਕ ਸੀ ਕਿ ਇਹ ਵਿਅਕਤੀ ਕਾਫ਼ੀ ਸਮੇਂ ਤੋਂ ਪਿੰਡ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਹਨ। ਉਨ੍ਹਾਂ ਦੇ ਮੁਤਾਬਕ ਇਹ ਗਤੀਵਿਧੀ ਪਿਛਲੇ ਲਗਭਗ ਦੋ ਸਾਲਾਂ ਤੋਂ ਚੱਲ ਰਹੀ ਸੀ, ਜਿਸ ਕਾਰਨ ਪਿੰਡ ਦੇ ਲੋਕ ਕਾਫ਼ੀ ਚਿੰਤਤ ਸਨ।

 

ਪਿੰਡ ਵਾਸੀਆਂ ਨੇ ਪਾਇਆ ਘੇਰਾ
ਅੱਜ ਜਿਵੇਂ ਹੀ ਦੋਵੇਂ ਨੌਜਵਾਨ ਆਪਣੀ ਕਾਰ ਵਿੱਚ ਪਿੰਡ ਪਹੁੰਚੇ, ਪਹਿਲਾਂ ਤੋਂ ਤਿਆਰ ਬੈਠੇ ਪਿੰਡ ਵਾਸੀਆਂ ਨੇ ਉਨ੍ਹਾਂ ਦੀ ਘੇਰਾਬੰਦੀ ਕਰ ਲਈ ਤੇ ਦੋਵਾਂ ਨੂੰ ਕਾਬੂ ਕਰ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਨੇ ਲਿਆ ਹਿਰਾਸਤ 'ਚ

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਦੋਵੇਂ ਨੌਜਵਾਨਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਮੁੱਢਲੀ ਜਾਣਕਾਰੀ ਮੁਤਾਬਕ, ਦੋਵੇਂ ਮੁਲਜ਼ਮ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

 

ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਦੋਵੇਂ ਵਿਅਕਤੀ ਕਿਸ ਨੈੱਟਵਰਕ ਨਾਲ ਜੁੜੇ ਹੋਏ ਸਨ, ਉਹ ਕਿੱਥੋਂ ਨਸ਼ਾ ਲਿਆਉਂਦੇ ਸਨ ਅਤੇ ਇਸ ਦੀ ਸਪਲਾਈ ਕਿਹੜੇ-ਕਿਹੜੇ ਇਲਾਕਿਆਂ ਵਿੱਚ ਕੀਤੀ ਜਾਂਦੀ ਸੀ।

ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਰ ਲੋਕਾਂ ਦੀ ਵੀ ਪੜਤਾਲ ਕੀਤੀ ਜਾਵੇਗੀ।

Recent News